ਪੰਜਾਬ

ਢੈਪਈ ਵਿਖੇ ਆਮ ਆਦਮੀ ਕਲੀਨਿਕ ਦਾ ਆਮ ਲੋਕਾਂ ਨੇ ਰੀਬਨ ਕੱਟ ਕੇ ਕੀਤਾ ਉਦਘਾਟਨ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | January 27, 2023 09:49 PM

ਮਾਨਸਾ- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਢੈਪਈ ਵਿਖੇ ਬਣੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਨੂੰ ਲੈ ਕੇ ਸਥਾਨਕ ਲੋਕਾਂ ਨੇ ਵਿਰੋਧ ਜਤਾਇਆ, ਇਨਾਂ ਭੋਲੇ ਲੋਕਾਂ ਨੂੰ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਲੀਨਿਕ ’ਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਗੁਮਰਾਹ ਕੀਤਾ ਜਾ ਰਿਹਾ ਸੀ। ਰਾਜ ਸਰਕਾਰ ਦੇ ਇਸ ਚੰਗੇ ਉਪਰਾਲੇ ਪ੍ਰਤੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਮੌਕੇ ’ਤੇ ਵਿਰੋਧ ਕਰ ਰਹੇ ਲੋਕਾਂ ਨੂੰ ਆਮ ਆਦਮੀ ਕਲੀਨਿਕ ’ਤੇ ਮਿਲਣ ਵਾਲੀਆਂ ਆਧੁਨਿਕ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਵਿਰੋਧ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਵਾਇਆ ਗਿਆ ਅਤੇ ਉਥੇ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਮੁਫ਼ਤ ਟੈਸਟਾਂ, ਦਵਾਈਆਂ ਬਾਰੇ ਜਾਣੂ ਕਰਵਾਇਆ ਅਤੇ ਮਾਹਿਰ ਡਾਕਟਰਾਂ ਦੀ ਟੀਮ ਨਾਲ ਮਿਲਾਉਣ ਤੋਂ ਬਾਅਦ ਆਮ ਆਦਮੀ ਕਲੀਨਿਕ ਦਾ ਵਿਰੋਧ ਕਰ ਰਹੇ ਲੋਕਾਂ ਨੇ ਖੁਦ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਹੇਠ ਆਪਣੇ ਕਰ ਕਮਲਾਂ ਨਾਲ ਕਲੀਨਿਕ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਢੈਪਈ ਵਿਖੇ ਆਮ ਲੋਕਾਂ ਵੱਲੋ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਤੋਂ ਤੁਰੰਤ ਬਾਅਦ 15 ਲੋਕਾਂ ਦੀ ਓ.ਪੀ.ਡੀ ਹੋਈ। ਡਿਪਟੀ ਕਮਿਸ਼ਨਰ ਨੇ ਸਥਾਨਕ ਲੋਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ ਅੰਦਰ 10 ਆਮ ਆਦਮੀ ਕਲੀਨਿਕ ਚਾਲੂ ਹੋਣ ਨਾਲ ਸਿਹਤ ਸੁਵਿਧਾਵਾਂ ’ਚ ਹੋਰ ਸੁਧਾਰ ਹੋਵੇਗਾ, ਜਿਸਦਾ ਸਥਾਨਕ ਲੋਕਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸਨ (ਜ) ਹਰਜਿੰਦਰ ਸਿੰਘ ਜੱਸਲ, ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਵੱਖ ਵੱਖ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ