ਪੰਜਾਬ

ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ : ਢੀਂਡਸਾ

ਕੌਮੀ ਮਾਰਗ ਬਿਊਰੋ | January 28, 2023 08:36 PM
 
 
ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਅਤੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਦੇ ਬਠਿੰਡਾ ਵਿਖੇ ਡੇਰੇ ਵਿਚ ਵਰਚੁਅਲ ਤਰੀਕੇ ਨਾਲ ਹੋਣ ਜਾ ਰਹੇ ਸਮਾਗਮ ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਸ. ਢੀਂਡਸਾ ਨੇ ਕਿਹਾ ਇਕ ਪਾਸੇ ਜੇਲ੍ਹਾਂ ਵਿੱਚ ਸਜਾਵਾਂ ਪੂਰਿਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋ ਸੰਘਰਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ. ਢੀਂਡਸਾ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ ਜਦ ਕਿ ਜ਼ੇਲ੍ਹਾ ਵਿੱਚ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ। ਸ.ਢੀਂਡਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਸਿੱਖ ਵਿਰੋਧੀ ਫੈਸਲੇ ਨਾਲ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਗੁਰਮੀਤ ਰਾਮ ਰਹੀਮ ਇਕ ਸਾਲ ਵਿੱਚ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉ ਨਹੀ ਹੋ ਸਕਦੀ। ਸ. ਢੀਂਡਸਾ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ।
 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ