ਪੰਜਾਬ

ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ

ਕੌਮੀ ਮਾਰਗ ਬਿਊਰੋ | January 29, 2023 07:36 PM


ਚੰਡੀਗੜ੍ਹ- ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਦੀਆਂ ਲਾਈਨਾਂ ਵਿਛਾਉਣ 'ਤੇ ਤਕਰੀਬਨ 1.73 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਐਨ.ਸੀ.ਸੀ ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਪਾਈਪਾਂ ਵਿਛਾਉਣ 'ਤੇ  ਤਕਰੀਬਨ 30 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਮੰਤਰੀ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਹਨ ਕਿ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਸਰਕਾਰ ਦੀਆਂ ਗਾਈਡਲਾਈਨਜ਼ ਦੀ ਇੰਨ-ਬਿੰਨ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।

Have something to say? Post your comment

 

ਪੰਜਾਬ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ