ਨੈਸ਼ਨਲ

ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਕੌਮੀ ਮਾਰਗ ਬਿਊਰੋ | January 29, 2023 07:38 PM


ਪਟਨਾ ਸਾਹਿਬ- ਖਾਲਸਾ ਰਾਜ ਦੇ ਸਿਪਾ ਸਲਾਰ, ਧਰਮਵੀਰ ਅਰਦਾਸੇ ਦੇ ਪਹਿਰੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਮਿਸਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਬੁੱਢਾ ਦਲ ਵਲੋਂ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਦੇ ਵਿਦਵਾਨਾਂ ਨੇ ਅਕਾਲੀ ਜੀ ਦੇ ਜੀਵਨ ਬਾਰੇ ਭਾਵਪੂਰਤ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਸੁਝਵਾਨ ਆਗੂ ਕੰਨਾਂ ਦਾ ਕੱਚਾ ਤੇ ਲਾਈਲੱਗ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਮਹਾਰਾਜਾ ਰਣਜੀਤ ਸਿੰਂਘ ਵਾਲਾ ਖ਼ਾਲਸਾ ਰਾਜ ਕਦੀ ਨਾ ਗੁਆਚਦਾ ਜੇ ਉਹ ਖ਼ਾਲਸਾ ਰਾਜ ਦੇ ਉਸਰੱਈਏ ਜਥੇਦਾਰ ਅਕਾਲੀ ਬਾਬਾ ਫੁਲਾ ਸਿੰਘ ਦੀ ਡੋਗਰੀਆਂ ਤੋਂ ਦੁਰ ਰਹਿਣ ਦੀ ਗੱਲ ਮਨ ਲੈਂਦਾ।ਉਨ੍ਹਾਂ ਆਪਣੇ ਭਾਸ਼ਨ ‘ਚ ਕਿਹਾ ਕਿ ਚੁਗਲਖੋਰਾ ਤੇ ਖ਼ਾਲਸਾ ਰਾਜ ਦੇ ਵਿਰੋਧਿਆਂ ਉਪਰ ਭਰੋਸਾ ਕਰਕੇ ਮਹਾਰਾਜਾ ਰਣਜੀਤ ਸਿੰਘ ਨੇ ਖ਼ਾਲਸਾ ਰਾਜ ਦਾ ਨੁਕਸਾਨ ਕਰਾ ਲਿਆ। ਪਰ ਅਕਾਲੀ ਬਾਬਾ ਫੂਲਾ ਸਿੰਘ ਅਖੀਰ ਤੱਕ ਖ਼ਾਲਸਾ ਰਾਜ ਦੇ ਵਿਸਤਾਰ ਤੇ ਸਥਾਪਤੀ ਲਈ ਲੜਦੇ ਸ਼ਹੀਦ ਹੋ ਗਏ। ਇਹੋ ਜਹੇ ਮਹਾਨ ਜਰਨੈਲ ਦੀ ਸ਼ਹੀਦੀ ਸ਼ਤਾਬਦੀ ਮਨਾਉਣੀ ਬੁੱਢਾ ਦਲ ਦਾ ਸਾਰਥਕ ਕਦਮ ਹੈ।ਸਭ ਸੰਸਥਾਂਵਾਂ ਨੂੰ ਬੁੱਢਾ ਦਲ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਸ਼ਤਾਬਦੀ ਨੂੰ ਸਮਰਪਿਤ ਦਸ਼ਮ ਪਾਤਸਾਹ ਦੇ ਪ੍ਰਕਾਸ਼ ਸਥਾਨ ਤੇ ਰਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸਿੰਘ ਸਾਹਿਬ ਭਾਈ ਬਲਦੇਵ ਸਿੰਘ ਕਾਰਜਕਾਰੀ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਗਿਆਨੀ ਪ੍ਰਿਤਪਾਲ ਸਿੰਘ ਪਟਿਆਲਾ, ਸਿੰਘ ਸਾਹਿਬ ਭਾਈ ਸੁਖਦੇਵ ਸਿੰਘ, ਸੰਤ ਜੋਗਾ ਸਿੰਘ ਕਰਨਾਲ ਵਾਲੇ, ਬੁੱਢਾ ਦਲ ਦੇ ਸਕੱਤਰ ਸਰਦਾਰ ਦਿਲਜੀਤ ਸਿੰਘ ਬੇਦੀ, ਸਰਦਾਰ ਲਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਸਿੱਖੀ ਸਿਧਾਂਤਾ ਤੇ ਪਹਿਰਾ ਦੇਣ ਵਾਲੇ ਸਿੱਖ ਰਾਜ ਦੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਸਬੰਧੀ ਇਤਿਹਾਸ ਦੇ ਨਜ਼ਰੀਏ ਤੋਂ ਸਾਂਝ ਪਾਈ।
ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਮਨਾਉਣ ਦਾ ਮਨੋਰਥ ਦਸਦਿਆਂ ਪੁਜੀਆਂ ਧਾਰਮਿਕ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਕੀਤਾ। ਮੰਚ ਸੰਚਾਲਣ ਗਿਆਨੀ ਭਗਵਾਨ ਸਿੰਘ ਜੌਹਲ ਨੇ ਬਾਖੂਬੀ ਕੀਤਾ ਅਤੇ ਦੀਵਾਨ ਦੀ ਸਮਾਪਤੀ ਸਮੇਂ ਅਰਦਾਸ, ਹੁਕਮ ਆਦਿ ਦੀ ਸੇਵਾ ਸਿੰਘ ਸਾਹਿਬ ਭਾਈ ਦਲੀਪ ਸਿੰਘ ਸੀਨੀਅਰ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਨਿਭਾਈ ਗਈ।ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਰਦਾਰ ਦਿਲਜੀਤ ਸਿੰਘ ਬੇਦੀ, ਸੰਤ ਜੋਗਾ ਸਿੰਘ ਕਰਨਾਲ ਵਾਲੇ, ਗਿਆਨੀ ਭਗਵਾਨ ਸਿੰਘ ਜੌਹਲ, ਗਿਆਨੀ ਪ੍ਰਿਤਪਾਲ ਸਿੰਘ, ਸਰਦਾਰ ਜੱਸਾ ਸਿੰਘ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।
ਇਸ ਸਮਾਗਮ ਵਿੱਚ ਸਰਦਾਰ ਜਗਜੋਤ ਸਿੰਘ ਸੋਹੀ ਪ੍ਰਧਾਨ, ਸਰਦਾਰ ਗੁਰੂਵਿੰਦਰ ਸਿੰਘ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ, ਬਾਬਾ ਜੱਸਾ ਸਿੰਘ, ਬਾਬਾ ਕਰਮ ਸਿੰਘ, ਬਾਬਾ ਖੜਕ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਬਲਵਿੰਦਰ ਸਿੰਘ ਬਿੱਟੂ, ਨਿਹੰਗ ਜਸਬੀਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਸੁਖਦੇਵ ਸਿੰਘ ਸੱਖਾ, ਸੰਤ ਬਾਬਾ ਅਰਜਨ ਸਿੰਘ ਆਲਮਪੁਰਕੌਲੀ ਪਟਿਆਲਾ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਮਹਿੰਦਰ ਸਿੰਘ ਅਯੋਧਆ ਵਾਲੇ, ਬਾਬਾ ਜਗਦੇਵ ਸਿੰਘ ਮਾਨਸਾ, ਬਾਬਾ ਸ਼ਿਵ ਸਿੰਘ ਸ਼ਿਵਿਆਂ ਵਾਲੇ, ਬਾਬਾ ਬੂਟਾ ਸਿੰਘ ਲੰਬ ਵਾਲੀ, ਬਾਬਾ ਜੋਗਾ ਸਿੰਘ ਹੰਨੂਮਾਨਗੜ, ਬਾਬਾ ਗਗਨਦੀਪ ਸਿੰਘ, ਬਾਬਾ ਸ਼ੇਰ ਸਿੰਘ ਜੱਸੀ, ਬਾਬਾ ਦਲੇਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਰਨਜੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਭਾਈ ਲਛਮਣ ਸਿੰਘ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਗੁਰਮੁਖ ਸਿੰਘ, ਬਾਬਾ ਸਤਿਨਾਮ ਸਿੰਘ ਮਠਿਆਈਸਰ, ਬਾਬਾ ਕਾਲਾ ਸਿੰਘ ਗੁਰੂਸਰ, ਬਾਬਾ ਥੱਮਨ ਸਿੰਘ ਮਾਨਸਾ, ਬਾਬਾ ਬਿੰਦਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮਾਨ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਬੱਚੀ ਸਿੰਘ, ਬਾਬਾ ਹਰਪ੍ਰੀਤ ਸਿੰਘ, ਸ. ਇੰਦਰਪਾਲ ਸਿੰਘ ਫੌਜੀ, ਸਰਦਾਰ ਦਲਜੀਤ ਸਿੰਘ ਸੁਪਰਟੈਂਡੇਂਟ, ਸਰਦਾਰ ਦਲੀਪ ਸਿੰਘ, ਸਰਦਾਰ ਹਰਜੀਤ ਸਿੰਘ ਪ੍ਰਬੰਧਕ ਤਖ਼ਤ ਸ੍ਰੀ ਪਟਨਾ ਸਾਹਿਬ ਆਦਿ ਹਾਜ਼ਰ ਸਨ।

 

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ