ਪੰਜਾਬ

ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | January 29, 2023 07:45 PM

ਅੰਮ੍ਰਿਤਸਰ - ਜਥੇਦਾਰ ਹਵਾਰਾ ਕਮੇਟੀ ਦੇ ਸਰਗਰਮ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਹੈ ਕਿ ਸਜਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਜ਼ੇਲਾ ਵਿਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਵੀ ਘਟਾ ਕੇ ਨਹੀ ਦੇਖਿਆ ਜਾ ਸਕਦਾ।

ਉਨਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਲਈ ਕੇਂਦਰ ਸਰਕਾਰ ਦੇ ਜਾਰੀ ਨੋਟੀਫਿਕੇਸ਼ਨ ਤੋ ਬਾਅਦ ਉਨਾਂ ਦਿੱਲੀ ਕਮੇਟੀ ਦੇ ਤਤਕਾਲੀ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨਾਲ ਸਪੰਰਕ ਕੀਤਾ ਤੇ ਸ੍ਰ ਸਿਰਸਾ ਨੇ ਉਨਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਜਲਦ ਹੀ ਕਰਨਾਟਕ ਦੇ ਮੁੱਖ ਮੰਤਰੀ ਨਾਲ ਗਲ ਕਰਕੇ ਭਾਈ ਖੈੜਾ ਦੀ ਰਿਹਾਈ ਲਈ ਰਾਹ ਪੱਧਰਾ ਕਰਨਗੇ ਪਰ ਅਫਸੋਸ ਦੀ ਗਲ ਹੈ ਕਿ ਸ੍ਰ ਸਿਰਸਾ ਨੇ ਬਾਅਦ ਵਿਚ ਮੇਰਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਜਿਸ ਤੋ ਸ਼ਪਸ਼ਟ ਹੁੰਦਾ ਹੈ ਕਿ ਸਿੱਖਾਂ ਦੇ ਆਗੂ ਹੋਣ ਦਾ ਦਾਅਵਾ ਕਰਨ ਵਾਲੇ ਇਹ ਲੋਕ ਬੰਦੀ ਸਿੱਖਾਂ ਦੇ ਮਾਮਲੇ ਤੇ ਕਿੰਨੇ ਸੁਹਿਰਦ ਹਨ।ਸ੍ਰ ਸਿਰਸਾ ਨੇ ਮੈਨੂੰ ਵਿਸਵਾਸ ਦਿਵਾਇਆ ਸੀ ਕਿ ਉਹ ਜਲਦ ਹੀ ਭਾਈ ਖੈੜਾ ਦੀ ਰਿਹਾਈ ਲਈ ਕੰਮ ਕਰਨਗੇ ਪਰ ਉਨਾਂ ਨੇ ਮੈਨੂੰ ਸਾਰਥਿਕ ਜਵਾਬ ਨਹੀ ਦਿੱਤਾ। ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗਲ ਕਰਦਿਆਂ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ ਵਿਚ ਚਲ ਰਹੇ ਕੌਮੀ ਇਨਸਾਫ ਮੌਰਚੇ ਦੇ ਆਗੂਆਂ ਨਾਲ ਸਲਾਹ ਕਰਕੇ ਕਰਨਾਟਕ ਦੇ ਮੁੱਖ ਮੰਤਰੀ ਬਿਸਵਰਾਜ ਬੋਮਈ ਨੂੰ ਇਕ ਪੱਤਰ ਲਿਖਣਗੇ ਤਾਂ ਕਿ ਲੰਮੇ ਸਮੇ ਤੋ ਸਜਾ ਪੂਰੀ ਹੋਣ ਦੇ ਬਾਵਜੂਦ ਜ਼ੇਲ ਵਿਚ ਬੰਦ ਭਾਈ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਹੋ ਸਕੇ। ਉਨਾਂ ਕਿਹਾ ਕਿ ਉਨਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੈੜਾ ਨੂੰ ਚੰਗੇ ਕ੍ਰਿਦਾਰ ਸਰਕਾਰੀ ਏਜੰਸੀਆਂ ਦੀਆਂ ਚੰਗੀਆਂ ਤੇ ਨੇਕ ਚਾਲ ਚਲਣ ਦੀਆਂ ਰਿਪੋਰਟਾਂ ਤੋ ਬਾਅਦ ਜ਼ੇਲ ਤੋ ਪੈਰੋਲ ਦਿੱਤੀ ਜਾਂਦੀ ਹੈ ਪਰ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜਿਸ ਰਾਹੀ ਕੇਂਦਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੂਰਬ ਮੌਕੇ 9 ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਗਲ ਕਹੀ ਸੀ ਤੇ ਅਮਲ ਨਹੀ ਹੋਇਆ। ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਆਰਟੀਕਲ 161 ਦੇ ਅਧੀਨ ਰਿਹਾਅ ਕਰ ਸਕਦੇ ਹਨ ਪਰ ਅੱਜ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਭਾਈ ਖੈੜਾ ਨੂੰ ਰਿਹਾਅ ਨਹੀ ਕੀਤਾ ਜਾ ਰਿਹਾ। ਭੰਜਾਬ ਸਰਕਾਰ ਕਰਨਾਟਕ ਸਰਕਾਰ ਨੂੰ ਰਿਹਾਈ ਲਈ ਕਹਿ ਸਕਦੀ ਹੈ ਪਰ ਕਰਨਾਟਕ ਦੇ ਭਾਜਪਾਈ ਮੁੱਖ ਮੰਤਰੀ ਤੇ ਕੇਂਦਰ ਦੀ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕਿਹਾ ਕਿ ਕਰਨਾਟਕ ਤੋ ਬਾਹਰੋ ਆਏ ਵਿਅਕਤੀ ਅਸੀ ਰਿਹਾਅ ਨਹੀ ਕਰਾਂਗੇ। ਉਨਾਂ ਸਵਾਲ ਕੀਤਾ ਕਿ ਵਿਧਾਨ ਸਭਾ ਅਦਾਲਤਾਂ ਤੋ ਵੱਡੀ ਹੋ ਗਈ < ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਅਦਾਲਤਾਂ ਵਿਚਲੇ ਜੱਜ ਸਾਹਿਬਾਨ ਵੀ ਸਰਕਾਰ ਦੀ ਮੰਨਦੇ ਹਨ। ਰਿਟਾਇਰਮੈਂਟ ਤੋ ਬਾਅਦ ਰਾਜ ਸਭਾ ਦੀ ਮੈਂਬਰੀ ਲਈ ਜੱਜ ਸਾਹਿਬਾਨ ਸਰਕਾਰ ਦੇ ਹਰ ਹੁਕਮ ਨੂੰ ਸਿਰ ਮੱਥੇ ਮੰਨਦੇ ਹਨ। ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਹਵਾਰਾ ਕਮੇਟੀ ਸਮੇਤ ਸਾਰੀਆਂ ਸਿੱਖ ਜਥੇਬੰਦੀਆਂ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨ ਕਰ ਰਹੀਆਂ ਹਨ ਤੇ ਸਾਂਨੂੰ ਉਮੀਦ ਹੈ ਕਿ ਇਨਾਂ ਕੋਸ਼ਿਸ਼ਾਂ ਤੇ ਜਲਦ ਬੂਰ ਪਵੇਗਾ ਤੇ ਬੰਦੀ ਸਿੱਖ ਜ਼ੇਲਾਂ ਤੋ ਬਾਹਰ ਹੋਣਗੇ।

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ