ਪੰਜਾਬ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | January 29, 2023 07:51 PM



ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।
ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3  ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ