ਪੰਜਾਬ

ਸੀਪੀਐਫ ਦਾ ਪੈਸਾ ਕਾਰਪੋਰੇਟਾ ਨੂੰ ਲੁਟਾਉਣਾ ਤੁਰੰਤ ਬੰਦ ਕਰੇ ਸਰਕਾਰ ਮੁਲਾਜ਼ਮ ਆਗੂ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | January 29, 2023 08:57 PM


ਮਾਨਸਾ - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਇਕਾਈ ਮਾਨਸਾ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਤੇ ਬੇਅੰਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੈਨਸ਼ਨ ਸਬੰਧੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਅਧੂਰਾ ਤੇ ਅਸਪਸ਼ਟ ਹੈ ।ਇਕ ਪਾਸੇ ਸਰਕਾਰ ਕੇਂਦਰ ਵੱਲੋਂ ਸੀ ਪੀ ਐਫ ਦਾ ਅਠਾਰਾਂ ਹਜ਼ਾਰ ਕਰੋੜ ਰੁਪਿਆ ਵਾਪਸ ਨਾ ਕਰਨ ਦੀ ਦੁਹਾਈ ਦੇ ਰਹੀ ਹੈ ਦੂਜੇ ਪਾਸੇ ਹਰ ਮਹੀਨੇ ਸੀਪੀਐਫ ਦਾ ਪੈਸਾ ਕਾਰਪੋਰੇਟਾਂ ਨੂੰ ਲੁਟਾ ਰਹੀ ਹੈ। ਆਗੂਆਂ ਨੇ ਕਿਹਾ ਕਿ ਇਹ ਪੈਸਾ ਕਾਰਪੋਰੇਟਾਂ ਨੂੰ ਨਾ ਦੇ ਕੇ ਲੋਕ ਭਲਾਈ ਵਿੱਚ ਲੱਗਣਾ ਚਾਹੀਦਾ ਹੈ ।ਲਗਭਗ ਇੱਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਇਸ ਪ੍ਰਤੀ ਆਪਣਾ ਰੁੱਖ ਸਪੱਸ਼ਟ ਨਹੀਂ ਕਰ ਸਕੀ ਜਿਸ ਦਾ ਸਿੱਧਾ ਅਰਥ ਇਹ ਨਿਕਲਦਾ ਹੈ ਕਿ ਸਰਕਾਰ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਬਿਠਾਈ ਪੈਨਸ਼ਨ ਸਬੰਧੀ ਕਮੇਟੀ ਵੀ ਪਹਿਲੀਆਂ ਕਮੇਟੀਆਂ ਦੀ ਤਰਾਂ ਬਿਨਾਂ ਕਿਸੇ ਸਮਾਂ ਸੀਮਾ ਤੋਂ ਹੀ ਹੈ ਜਿਸਨੂੰ ਮੁਲਾਜ਼ਮਾਂ ਵਰਗ ਵੱਲੋਂ ਟਾਇਮ ਟਪਾਊ ਕਮੇਟੀ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਦਿਆਂ ਹੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜ਼ੋ ਅਜੇ ਤੱਕ ਵਫਾ ਨਹੀ ਹੋਇਆ।ਇਸ ਮੌਕੈ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਮੋਦੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਤੇ ਪ੍ਰਾਈਵੇਟ ਸੈਕਟਰ ਨੂੰ ਪੈਸਾ ਲੁਟਾਉਣ ਦੀ ਨੀਤੀ ਦੀ ਵੀ ਪੁਰਜ਼ੋਰ ਨਿੰਦਾ ਕੀਤੀ ਗਈ। ਸਰਕਾਰਾਂ ਦਾ ਕੰਮ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੁੰਦਾ ਹੈ ਪਰ ਅਜਿਹਾ ਨਹੀਂ ਹੋ ਰਿਹਾ। ਜੇਕਰ ਸਰਕਾਰ ਨੇ ਪੈਨਸ਼ਨ ਬਹਾਲੀ ਸਬੰਧੀ ਜਲਦੀ ਫੈਸਲਾ ਨਾ ਲਿਆ ਤਾਂ ਆਉਣ ਵਾਲਾ ਸਮਾਂ ਸਰਕਾਰ ਲਈ ਸੌਖਾ ਨਹੀਂ ਹੋਵੇਗਾ ਕਿਉਂਕਿ ਮੁਲਾਜ਼ਮ ਹੁਣ ਆਰ ਪਾਰ ਦੀ ਲੜਾਈ ਦਾ ਮਨ ਬਣਾ ਚੁੱਕੇ ਹਨ। ਮੁਲਾਜ਼ਮਾਂ ਦਾ ਇਹ ਗੂੱਸਾ 26 ਫ਼ਰਵਰੀ ਦੀ ਰੈਲੀ ਦੇ ਰੂਪ ਵਿੱਚ ਦੇਖਣ ਨੂੰ ਮਿਲੇਗਾ।

 

Have something to say? Post your comment

 

ਪੰਜਾਬ

7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਮੇਰਾ ਹਮੇਸ਼ਾ ਇਹ ਮੰਨਣਾ ਹੈ ਕਿ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ -ਮੁੱਖ ਮੰਤਰੀ ਭਗਵੰਤ ਮਾਨ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਐਡੀ.ਆਨਰੇਰੀ ਸਕੱਤਰ ਪ੍ਰਿੰਸ ਦੀ ਸਿਹਤ ਦਾ ਹਾਲ ਪੁੱਛਣ  ਪੁੱਜੇ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ