ਪੰਜਾਬ

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

ਕੌਮੀ ਮਾਰਗ ਬਿਊਰੋ | January 29, 2023 09:03 PM

ਜਰਖੜ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ।

ਮੀਤ ਹੇਅਰ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ਵਿੱਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ। ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਹਰ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ਵਿੱਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ। ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਖੇਡ ਮੰਤਰੀ ਨੇ ਹਾਕੀ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਖੇਡ ਮੰਤਰੀ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਖੇਡ ਮੰਤਰੀ ਦਾ ਇੱਥੇ ਆਉਣ ਉੱਤੇ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ