ਹਰਿਆਣਾ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਕਮੇਟੀ ਦੇ ਖਿਲਾਫ਼ ਪਾਈ ਰਿਵਿਊ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ ਕਰਨ ਦਾ ਸਵਾਗਤ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | February 05, 2023 06:18 PM

 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਹਰਿਆਣਾ ਸੂਬੇ ਵਿਚ ਸਥਿਤ ਇਤਿਹਾਸਕ ਗੁਰਦੁਆਰਿਆਂ ਗੁਰਧਾਮਾਂ ਦੀ ਸੇਵਾ ਸੰਭਾਲ ਕਰਨ ਵਾਸਤੇ ਹਰਿਆਣਾ ਸਰਕਾਰ ਵੱਲੋਂ ਗੁਰਦੁਆਰਾ ਐਕਟ 2014 ਬਣਾਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਲਿਆਂਦੀ ਗਈ ਸੀ ਜਿਸ ਦੇ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਖਲ ਕੀਤੀ ਸੀ ਜਿਸ ਦਾ ਫੈਸਲਾ ਸੁਪਰੀਮ ਕੋਰਟ ਨੇ 20 ਸਤੰਬਰ 2022 ਨੂੰ ਹਰਿਆਣਾ ਕਮੇਟੀ ਦੇ ਹੱਕ ਵਿਚ ਦਿੱਤਾ ਤੇ ਪਟੀਸ਼ਨ ਖਾਰਜ ਕਰ ਦਿੱਤੀ ਸ੍ਰੌਮਣੀ ਕਮੇਟੀ ਵੱਲੋਂ ਦੁਬਾਰਾ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਜੋ 4 ਫਰਵਰੀ 2023 ਨੂੰ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਤੌਰ ਤੇ ਕਾਨੂੰਨੀ ਮਾਨਤਾ ਪ੍ਰਾਪਤ ਹੋ ਗਈ ਹੈ ਜੋ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਨੂੰਨੀ ਤੌਰ ਤੇ ਕਰ ਸਕਦੀ ਹੈ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਹਰਿਆਣਾ ਦੀ ਸਿੱਖ ਸੰਗਤ ਉਡੀਕ ਕਰ ਰਹੀ ਹੈ ਕੇ ਮਹੰਤ ਕਰਮਜੀਤ ਸਿੰਘ ਕਦੋਂ ਗੁਰਦੁਆਰਿਆਂ ਦੀ ਸੇਵਾ-ਸੰਭਾਲ ਹਰਿਆਣੇ ਦੀਆਂ ਸਿੱਖ ਸੰਗਤਾਂ ਨੂੰ ਲੈ ਕੇ ਦਿੰਦਾ ਹੈ ਤਾਂ ਕਿ ਹਰਿਆਣੇ ਦੀਆਂ ਸਿੱਖ ਸੰਗਤਾਂ ਆਪਣੇ ਗੁਰਦੁਆਰਿਆਂ ਗੁਰਧਾਮਾਂ ਦੀ ਸੇਵਾ-ਸੰਭਾਲ ਖੁਦ ਕਰ ਸਕਣ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਮਹੰਤ ਕਰਮਜੀਤ ਸਿੰਘ ਦੀ ਬਾਦਲ ਦਲ ਨਾਲ ਪੁਰਾਣੀ ਸਾਂਝ ਹੈ ਤੇ ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਾਹੀਂ ਹਰਿਆਣਾ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਬਣਾ ਕੇ ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਬਣਵਾਇਆ ਹੈ ਇਸ ਲਈ ਉਹ ਗੁਰਦੁਆਰਿਆਂ ਦੀ ਸੇਵਾ-ਸੰਭਾਲ ਸ੍ਰੌਮਣੀ ਕਮੇਟੀ ਤੋਂ ਲੈਣਾ ਹੀ ਨਹੀਂ ਚਾਹੁੰਦਾ ਦੋ ਮਹੀਨੇ ਨਵੀਂ ਕਮੇਟੀ ਬਣੀ ਨੂੰ ਹੋ ਗਏ ਹਨ ਪਰ ਅਜੇ ਤੱਕ ਨਵੇਂ ਇੱਕ ਵੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਨਹੀਂ ਲਿਆ ਗਿਆ ਬਾਦਲ ਦਲ ਤੇ ਮਹੰਤ ਦੀ ਮਿਲੀਭੁਗਤ ਚੱਲ ਰਹੀ ਹੈ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਜੇਕਰ ਮਹੰਤ ਕਰਮਜੀਤ ਸਿੰਘ ਨੂੰ ਬਾਦਲ ਦਲ ਨਾਲ ਬਹੁਤਾ ਪਿਆਰ ਹੈ ਤਾਂ ਅਸਤੀਫਾ ਦੇ ਕੇ ਪਾਸੇ ਹੋਵੇ ਤਾਂ ਹਰਿਆਣਾ ਦੀਆਂ ਸਿੱਖ ਸੰਗਤਾਂ ਆਪਣੇ ਗੁਰਧਾਮਾਂ ਦਾ ਪ੍ਰਬੰਧ ਖੁਦ ਸੰਭਾਲ ਲੈਣਗੀਆਂ

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ