ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | February 05, 2023 08:30 PM


ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਮੌਜੂਦ ਸਨ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ