ਪੰਜਾਬ

20ਵੀ ਸਦੀ ਦੇ ਸਿੱਖ ਸੰਘਰਸ਼ ਦੌਰਾਨ ਸ਼ਹਾਦਤਾਂ ਦੇ ਜਾਮ ਪੀਣ ਵਾਲਿਆਂ ਦੀ ਸੂਚੀ ਜਲਦ ਤਿਆਰ ਹੋਵੇਗੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | February 07, 2023 08:43 PM

ਅੰਮ੍ਰਿਤਸਰ - ਧਰਮ ਯੁੱਧ ਮੋਰਚੇ ਤੋ ਲੈ ਕੇ 20ਵੀ ਸਦੀ ਦੇ ਸਿੱਖ ਸੰਘਰਸ਼ ਦੌਰਾਨ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਸਿੰਘਾਂ, ਸਿੰਘਣੀਆਂ ਤੇ ਭੂਝੰਗੀਆਂ ਦੀ ਸੂਚੀ ਬਣਾਉਣ ਦਾ ਕਾਰਜ ਭਾਈ ਜਸਵਿੰਦਰ ਸਿੰਘ ਤੇ ਭਾਈ ਭਵਨਦੀਪ ਸਿੰਘ ਪੂਰਾ ਕਰਨਗੇ। ਇਹ ਸੂਚੀ ਤਿਆਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ 26 ਨਵੰਬਰ 2018 ਨੂੰ ਸ਼ੋ੍ਰਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਸਨ।ਪੰਜ ਸਿੰਘ ਸਾਹਿਬਾਨ ਦੁਆਰਾ ਜਾਰੀ ਇਸ ਆਦੇਸ਼ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਉਸ ਵੇਲੇ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਿਇੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੇ ਦਸਤਖਤ ਹਨ।ਸੁਭਾਅ ਅਨੁਸਾਰ ਸ਼ੋ੍ਰਮਣੀ ਕਮੇਟੀ ਦੇ ਦਫਤਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਨਿਰਦੇਸ਼ ਦੀ ਪ੍ਰਵਾਹ ਨਹੀ ਕੀਤੀ ਤੇ ਇਹ ਆਦੇਸ਼ ਸ਼ੋ੍ਰਮਣੀ ਕਮੇਟੀ ਦੇ ਦਫਤਰ ਦੀਆਂ ਫਾਇਲਾਂ ਤੇ ਚੜੇ ਘੱਟੇ ਦੀ ਗਰਦ ਵਿਚ ਦਬ ਗਿਆ। ਹੁਣ ਵਿਦੇਸ਼ੀ ਸਿੱਖ ਭਾਈ ਜਸਵਿੰਦਰ ਸਿੰਘ ਨੇ ਇਹ ਮਾਮਲਾ ਆਪਣੇ ਹੱਥ ਵਿਚ ਲਿਆ ਹੈ। ਉਨਾਂ ਬੀਤੇ ਦਿਨੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮਲਾਕਾਤ ਕਰਕੇ ਇਹ ਮਾਮਲਾ ਚੁੱਕਿਆ ਜਿਸ ਤੋ ਬਾਅਦ ਐਡਵੋਕੇਟ ਧਾਮੀ ਨੇ ਇਸ ਬਾਰੇ ਇਕ ਪੱਤਰ ਮੁੜ ਸ਼ੋ੍ਰਮਣੀ ਕਮੇਟੀ ਨੂੰ ਭੇਜਣ ਦੀ ਗਲ ਕਹੀ। ਅੱਜ ਭਾਈ ਜਸਵਿੰਦਰ ਸਿੰਘ ਤੇ ਭਾਈ ਭਵਨਦੀਪ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਇਸ ਕਾਰਜ ਦਾ ਜਿੰਮਾ ਆਪਣੇ ਸਿਰ ਲਿਆ। ਪੱਤਰਕਾਰਾਂ ਨਾਲ ਗਲ ਕਰਦਿਆਂ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਦੀ ਇੲ ਮੰਗ ਹੈ ਕਿ 20ਵੀ ਸਦੀ ਦੇ ਸਿੱਖ ਸੰਘਰਸ਼ ਦੇ ਸ਼ਹੀਦਾਂ ਦੀ ਸੂਚੀ ਪੰਥ ਕੋਲ ਹੋਣੀ ਚਾਹੀਦੀ ਹੈ ਪਰ ਅਜਿਹਾ ਨਹੀ ਹੋ ਸਕਿਆ। ਉਨਾਂ ਕਿਹਾ ਕਿ ਅਸੀ ਇਸ ਸੰਬਧੀ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ ਤੇ ਆਸ ਹੈ ਕਿ ਜਲਦ ਹੀ ਅਸੀ ਬਾਕੀ ਮੁਲਕਾਂ ਦੇ ਵਿਚ ਹੋਏ ਸ਼ੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਸ਼ਹੀਦਾਂ ਦੀ ਤਰਜ ਤੇ ਇਕ ਸੂਚੀ ਪੰਥ ਦੀ ਝੋਲੀ ਪਾਵਾਂਗੇ।

 

Have something to say? Post your comment

 

ਪੰਜਾਬ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ

ਚੀਫ ਖ਼ਾਲਸਾ ਦੀਵਾਨ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਏਗਾ

ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਭਾਜਪਾ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ -ਆਪ ਆਗੂ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ 'ਆਪ' ਨੂੰ ਮਿਲੀ ਮਜ਼ਬੂਤੀ

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਆਪ ਨੇ ਉਨ੍ਹਾਂ ਨੂੰ ਗੱਦਾਰ ਕਰਾਰ ਦਿੱਤਾ

ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ-ਸੁਖਬੀਰ ਸਿੰਘ ਬਾਦਲ

ਬਾਬਾ ਬਲਬੀਰ ਸਿੰਘ ਵੱਲੋਂ ਹੋਲੇ ਮਹੱਲੇ ਤੇ ਪੁੱਜਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ

ਹੋਲੇ ਮਹੱਲੇ ਤੋਂ ਬਾਅਦ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਬੁੱਢਾ ਦਲ ਦੇ ਹੈਡ ਕੁਆਰਟਰ ਵਿਖੇ ਸ਼ੁਰੂ

ਬੇਅੰਤ ਸਿੰਘ ਦਾ ਪੋਤਾ ਕਾਂਗਰਸ ਸਾਂਸਦ ਮੈਂਬਰ ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ