ਪੰਜਾਬ

ਮਜੀਠੀਆ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇਕੀਤੀ ਮੁਲਾਕਾਤ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | February 07, 2023 08:43 PM

ਅੰਮ੍ਰਿਤਸਰ - ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਮਜੀਠੀਆ ਨੇ ਕਿਹਾ ਕਿ ਮੀਟਿੰਗ ਉਨਾਂ ਜਥੇਦਾਰ ਨਾਲ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਲ ਰਹੇ ਯਤਨਾ ਬਾਰੇ ਵਿਸਥਾਰਤ ਚਰਚਾ ਕੀਤੀ। ਉਨਾ ਕਿਹਾ ਕਿ ਅਸੀ ਚਾਹੰੁਦੇ ਹਾਂ ਕਿ ਬੰਦੀ ਸਿੱਖ ਜਲਦ ਤੋ ਜਲਦ ਰਿਹਾਅ ਹੋਣ ਇਸ ਲਈ ਬੰਦੀ ਸਿੱਖਾਂ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਵਿਚ ਤੇਜੀ ਕਿਵੇ ਲਿਆਂਦੀ ਜਾਵੇ ਇਸ ਬਾਰੇ ਚਰਚਾ ਹੋਈ। ਇਕ ਸਵਾਲ ਦੇ ਜਵਾਬ ਵਿਚ ਸ੍ਰ ਮਜੀਠੀਆ ਨੇ ਕਿਹਾ ਕਿ ਆਪ ਦੀ ਸਰਕਾਰ ਪੰਜਾਬ ਵਿਚ ਹਰ ਪਖੋ ਫੇਲ ਸਾਬਤ ਹੋਈ ਹੈ। ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਦੂਜ਼ੇ ਰਾਜਾਂ ਤੇ ਵਿਦੇਸ਼ਾਂ ਵਿਚ ਜਾ ਕੇ ਨਵੇ ਉਦਯੋਗ ਸਥਾਪਿਤ ਕਰਨ ਦੀ ਗਲ ਕਰਦਾ ਹੈ ਤੇ ਪੰਜਾਬ ਵਿਚ ਪਹਿਲਾਂ ਤੋ ਲੱਗੇ ਉਦਯੋਗ ਦੂਜ਼ੇ ਰਾਜਾਂ ਨੂੰ ਜਾ ਰਹੇ ਹਨ। ਪੰਜਾਬ ਵਿਚ ਅਕਾਲੀ ਸਰਕਾਰ ਸਮੇ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਨੂੰ ਉਪਰ ਚੁਕਣ ਦੀ ਬਜਾਏ ਨੀਵਾਂ ਕੀਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਇਸ ਨੂੰ ਸਰਕਾਰ ਦੀ ਉਪਲਭਦੀ ਮੰਨ ਰਹੇ ਹਨ। ਸਿਰਫ ਇਸ਼ਤਿਹਾਰਬਾਜੀ ਕਰਕੇ ਖੁਦ ਨੂੰ ਠੀਕ ਤੇ ਕੀਤੇ ਕੰਮਾਂ ਨੂੰ ਜਾਇਜ ਸਾਬਤ ਕਰਨ ਲਗੇ ਹੋਏ ਹਨ। ਸ੍ਰ ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਬੇਰੋਜਗਾਰੀ ਦੇ ਕਾਰਨ ਪੰਜਾਬ ਦਾ ਨੌਜਵਾਨ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ ਜਾ ਰਿਹਾ ਹੈ। ਰਾਜ ਦੀ ਅਮਨ ਤੇ ਕਾਨੂੰਨ ਦੀ ਹਾਲਤ ਬਦਤਰ ਹੈ। ਵਪਾਰੀ, ਉਦਯੋਗਪਤੀਆਂ ਦੇ ਨਾਲ ਨਾਲ ਹਰ ਵਰਗ ਦੇ ਕੋਲੋ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਸੂਬੇ ਦੀ ਅਮਨ ਕਾਨੂੰਨ ਦੀ ਹਾਲਤ ਬਹੁਤ ਵਧੀਆ ਹੈ। ਇਸ ਮੌਕੇ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਅਲਕਾ ਅਤੇ ਸੁਰਜੀਤ ਸਿੰਘ ਭਿੱਟੇਵਡ ਵੀ ਹਾਜਰ ਸਨ।

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ 1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 29 ਲੱਖ 88 ਹਜ਼ਾਰ ਦੀ ਵਜੀਫਾ ਰਾਸ਼ੀ

ਪਹਿਲੇ ਪੜਾਅ ਦੀਆਂ ਵੋਟਾਂ ਪੈਣ ਤੋਂ ਬਾਅਦ ਭਾਜਪਾ ਡਰ ਗਈ ਹੈ, 102 ਵਿਚੋਂ 80-90 ਸੀਟਾਂ ਇੰਡੀਆ ਗਠਜੋੜ ਜਿੱਤਣ ਜਾ ਰਹੀ ਹੈ-ਭਗਵੰਤ ਮਾਨ