ਪੰਜਾਬ

ਪੀ.ਐਸ.ਪੀ.ਸੀ.ਐਲ. ਦਾ ਜੇਈ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਕੌਮੀ ਮਾਰਗ ਬਿਊਰੋ | February 07, 2023 09:01 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20, 000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ 'ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20, 000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ