ਖੇਡ

ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਇਆ

ਕੌਮੀ ਮਾਰਗ ਬਿਊਰੋ | February 15, 2023 07:08 PM

ਚੰਡੀਗੜ੍ਹ-ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ ਉਤੇ ਮੁਬਾਰਕਾਂ ਦੇਣਗੇ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ