ਹਰਿਆਣਾ

ਗੁਰਦੁਆਰਾ ਦਾਦੂ ਸਾਹਿਬ ਵਿਖੇ ਬਾਬਾ ਠਾਕੁਰ ਸਿੰਘ ਦਮਦਮੀ ਟਕਸਾਲ ਜੀ ਦੀ ਯਾਦ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ

ਕੌਮੀ ਮਾਰਗ ਬਿਊਰੋ | February 18, 2023 08:30 PM

ਇਲਾਕੇ ਦੀਆਂ ਸੰਗਤਾਂ ਦੀ ਸ਼ਰਧਾ ਤੇ ਆਸਥਾ ਦੇ ਕੇਂਦਰ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਰ ਸਾਲ ਦੀ ਤਰਾਂ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਠਾਕੁਰ ਸਿੰਘ ਮੁਖੀ ਦਮਦਮੀ ਟਕਸਾਲ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਦੇ ਨਾਲ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਿੰਡ ਦੀਆਂ ਮੁੱਖ ਗਲੀਆਂ ਵਿੱਚੋਂ ਦੀ ਲੰਘਦਾ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਸਮਾਪਤ ਹੋਇਆ ਪਿੰਡ ਵਿੱਚ ਵਾਟਰ ਵਰਕਸ ਢਾਣੀ ਖੋਡ ਪੱਤੀ ਅਤੇ ਦਾਦੂ ਪੱਤੀ ਦੀਆਂ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਚਾਹ ਬਰੈਡ ਪਕੌੜੇ ਅਤੇ ਜਲੇਬੀਆਂ ਮਠਿਆਈਆਂ ਦੇ ਲੰਗਰ ਲਗਾਏ ਗਏ ਨਗਰ ਕੀਰਤਨ ਵਿਚ ਫੌਜੀ ਬੈਂਡ ਵਾਜਾ ਵਾਲੇ ਅਤੇ ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਤਕੇ ਦੇ ਜੌਹਰ ਦਿਖਾਏ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ ਦੇ ਮੁੱਖ ਸੇਵਾਦਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੱਚਖੰਡ ਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਜੀਵਨ ਤੇ ਸੰਗਤਾਂ ਨੂੰ ਚਾਨਣਾ ਪਾਇਆ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿੰਨਾ ਨੇ ਸਿੱਖ ਪੰਥ ਦੀ ਹਮੇਸ਼ਾ ਸੇਵਾ ਕੀਤੀ ਹੈ ਉਨਾਂ ਕਿਹਾ ਕੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਭਲਕੇ 19 ਫਰਵਰੀ 2023 ਦਿਨ ਐਤਵਾਰ ਨੂੰ ਸਲਾਨਾ ਗੁਰਮਤਿ ਸਮਾਗਮ ਅਤੇ 21ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ ਇਸ ਮੌਕੇ ਬਾਬਾ ਭਗਵੰਤ ਸਿੰਘ ਢੀਂਡਸਾ ਭਾਈ ਬਲਜਿੰਦਰ ਸਿੰਘ ਪਰਵਾਨਾ ਜਸਵਿੰਦਰ ਸਿੰਘ ਗੋਸ਼ਾ, ਸਰਪੰਚ ਦਰਸ਼ਨ ਸਿੰਘ, ਬਾਬਾ ਮਲਕੀਤ ਸਿੰਘ ਡੇਰੇ ਵਾਲੇ ਪੰਡਿਤ ਮਾੜੂ ਰਾਮ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਕਈ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ