ਹਰਿਆਣਾ

ਹਰਿਆਣਾ ਗੁਰਦੁਆਰਾ ਕਮੇਟੀ ਨੇ ਨਾਢਾ ਸਾਹਿਬ ਸਮੇਤ 5 ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲਿਆ

ਕੌਮੀ ਮਾਰਗ ਬਿਊਰੋ | February 22, 2023 10:42 AM


ਕਰਨਾਲ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਕੁਲਾ ਦੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਸਮੇਤ ਪੰਜ ਹੋਰ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਅਧੀਨ ਲੈ ਲਿਆ ਹੈ।
ਐਤਵਾਰ ਨੂੰ ਕਮੇਟੀ ਨੇ ਕੁਰੂਕਸ਼ੇਤਰ ਵਿਚ ਤਾਲੇ ਤੋੜ ਕੇ ਗੋਲਕ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਿਆ ਸੀ ਜਿਸ ’ਤੇ ਕਾਫੀ ਹੰਗਾਮਾ ਹੋ ਗਿਆ ਸੀ।
ਦੂਜੇ ਪਾਸੇ ਹੁਣ ਕਮੇਟੀ ਨੇ ਪੰਜ ਹੋਰ ਗੁਰਧਾਮਾਂ ਦਾ ਪ੍ਰਬੰਧ ਸ਼ਾਂਤਮਈ ਤਰੀਕੇ ਨਾਲ ਸੰਭਾਲ ਲਿਆ ਹੈ।
ਗੁਰਦੁਆਰਾ ਨਾਢਾ ਸਾਹਿਬ ਪੰਚਕੁਲਾ ਵਿਖੇ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਸਾਬਕਾ ਪ੍ਰਧਾਨ ਜ਼ਥੇਦਾਰ ਬਲਜੀਤ ਸਿੰਘ ਦਾਦੂਵਾਲ ਸਮੇਤ ਹੋਰ ਅਹੁਦੇਦਾਰ ਪਹੁੰਚੇ। ਜਥੇਦਾਰ ਦਾਦੂਵਾਲ ਨੇ ਅਰਦਾਸ ਕੀਤੀ ਜਿਸ ਉਪਰੰਤ ਮਹੰਤ ਕਰਮਜੀਤ ਸਿੰਘ ਨੇ ਹੁਕਮਨਾਮਾ ਲਿਆ। ਇਸ ਉਪਰੰਤ ਕਮੇਟੀ ਮੈਂਬਰਾਂ ਨੇ ਪ੍ਰਬੰਧ ਸੰਭਾਲ ਲਿਆ। ਹਾਲਾਂਕਿ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰ ਮੌਕੇ ’ਤੇ ਪਹੁੰਚੇ ਸਨ ਪਰ ਉਹਨਾਂ ਕੋਈ ਵਿਰੋਧ ਨਹੀਂ ਕੀਤਾ।
ਜਿਹੜੇ ਹੋਰ ਗੁਰਧਾਮਾਂ ਦਾ ਪ੍ਰਬੰਧ ਹੁਣ ਹਰਿਆਣਾ ਕਮੇਟੀ ਅਧੀਨ ਹੋ ਗਿਆ ਹੈ ਉਹਨਾਂ ਵਿਚ ਕੈਥਲ ਦਾ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਨਿੰਮ ਸਾਹਿਬ ਕੈਥਲ, ਗੁਰਦੁਆਰਾ ਧਮਧਾਨ ਸਾਹਿਬ ਜੀਂਦ, ਗੁਰਦੁਆਰਾ ਮੰਜੀ ਸਾਹਿੁਬ ਜੀਂਦ ਅਤੇ ਪੰਚਕੁਲਾ ਦਾ ਗੁਰਦੁਆਰਾ ਨਾਢਾ ਸਾਹਿਬ ਸ਼ਾਮਲ ਹਨ ਜਦੋਂ ਕਿ ਇਸ ਤੋਂ ਪਹਿਲਾਂ ਕੁਰੂਕਸ਼ੇਤਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਦਾ ਪ੍ਰਬੰਧ ਪਹਿਲਾਂ ਹੀ ਕਮੇਟੀ ਅਧੀਨ ਹੋ ਚੁੱਕਾ ਹੈ।

 

Have something to say? Post your comment

 

ਹਰਿਆਣਾ

ਜਥੇਦਾਰ ਝੀਂਡਾ ਨੂੰ ਚੁਣਿਆ ਗਿਆ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਖੀ

ਜੋਤੀ ਮਲਹੋਤਰਾ ਦਾ ਵਧਿਆ ਪੁਲਿਸ ਰਿਮਾਂਡ ਪਿਤਾ ਨੇ ਕੀਤੀ ਸਰਕਾਰੀ ਵਕੀਲ ਦੀ ਮੰਗ

ਸੋਸ਼ਲ ਮੀਡੀਆ 'ਤੇ ਵਿਵਾਦਤ ਪੋਸਟ ਪਾਉਣ ਵਾਲੇ ਪ੍ਰੋਫੈਸਰ ਅਲੀ ਖਾਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ 

ਜੋਤੀ ਮਲਹੋਤਰਾ ਨੇ ਵੀਡੀਓ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਇੱਕ ਸੰਵੇਦਨਸ਼ੀਲ ਜਗ੍ਹਾ ਤੋਂ ਬਣਾਇਆ

ਹਰਿਆਣਾ ਟ੍ਰੈਵਲ ਬਲੌਗਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ