ਖੇਡ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

ਕੌਮੀ ਮਾਰਗ ਬਿਊਰੋ | March 03, 2023 06:40 PM

ਚੰਡੀਗੜ੍ਹ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸਤਰੰਜ ਹਾਲ, ਭੁਵਨੇਸ਼ਵਰ ਅਤੇ ਫੁਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ।

ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ