ਪੰਜਾਬ

ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼

ਕੌਮੀ ਮਾਰਗ ਬਿਊਰੋ | March 21, 2023 07:50 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਆਧਾਰ ਉਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ