ਮਨੋਰੰਜਨ

‘ਕਿਸਮੇ ਕਿਤਨਾ ਹੈ ਦਮ’ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | March 24, 2023 08:33 PM
 
ਦਾ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁੱਜਰਾਂ (ਮੂਨਕ) ਵਿਖੇ ਡੀ.ਡੀ. ਪੰਜਾਬੀ ਚੈਨਲ ਵਲੋਂ ‘ਕਿਸਮੇ ਕਿਤਨਾ ਹੈ ਦਮ’ ਨਾਂਅ ’ਤੇ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਆਲੇ-ਦੁਆਲੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਡਾਂਸ, ਐਕਟਿੰਗ, ਮਾਡਲਿਗ, ਗਤਕਾ, ਭੰਗੜਾ, ਗਿੱਧਾ, ਸ਼ਬਦ, ਯੋਗਾ, ਪੇਂਟਿੰਗ ਸਮੇਤ ਹੋਰ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਸੁੰਦਰ ਲਿਖਾਈ ਮੁਕਾਬਲੇ ਵਿਚੋਂ ਸਕੂਲ ਦੇ ਵਿਦਿਆਰਥੀ ਜਗਮੋਹਨ ਸਿੰਘ ਮਕਰੌੜ ਸਾਹਿਬ ਅਤੇ ਜਸ਼ਨਪ੍ਰੀਤ ਕੌਰ ਮਕਰੌੜ ਸਾਹਿਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
 
ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਡਾਇਰੈਕਟਰ ਵਰੁਣ ਬਾਂਸਲ, ਸਕੂਲ ਮੈਨੇਜਮੈਂਟ ਦੇ ਸਤਨਾਮ ਸਿੰਘ, ਰਵੀ ਗੋਇਲ, ਪ੍ਰਿੰਸੀਪਲ ਮੈਡਮ ਜਸਵਿੰਦਰ ਸਿੰਘ ਚੀਮਾ, ਵਾਈਸ ਪ੍ਰਿੰਸੀਪਲ ਅਸ਼ਵਨੀ ਸ਼ਰਮਾ ਨੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਮੈਡਮ ਜਸਵਿੰਦਰ ਚੀਮਾ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਸਮੇਂ-ਸਮੇਂ ’ਤੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
 

Have something to say? Post your comment

 

ਮਨੋਰੰਜਨ

ਭਾਰਤ ਦੀ ਵਿਲੱਖਣ ਐਪ 'ਗੁੰਗੁਨਾਲੋ' ਲਾਂਚ, ਸੰਗੀਤਕਾਰਾਂ ਨੇ ਦੱਸਿਆ ਕੀ ਹੈ ਖਾਸ

ਸੁਭਾਸ਼ ਘਈ ਦਾ ਸੰਗੀਤ ਦੇ ਵਿਦਿਆਰਥੀਆਂ ਨੂੰ ਤੋਹਫ਼ਾ, ਮੁਹੰਮਦ ਰਫੀ ਦੇ ਨਾਮ 'ਤੇ ਸਕਾਲਰਸ਼ਿਪ ਦੇਣ ਦਾ ਐਲਾਨ

'ਆਂਖੋਂ ਕੀ ਗੁਸਤਾਖੀਆਂ' ਵਿਕਰਾਂਤ ਮੈਸੀ ਅਤੇ ਸ਼ਨਾਇਆ ਕਪੂਰ ਸਟਾਰਰ ਫਿਲਮ 11 ਜੁਲਾਈ ਨੂੰ ਹੋਵੇਗੀ ਰਿਲੀਜ਼

ਸਿਨੇਮਾ ਨੇ ਹਮੇਸ਼ਾ ਮਹੁੱਬਤਾਂ ਵੰਡੀਆਂ ਨੇ ,ਨਫ਼ਰਤਾਂ ਨੂੰ ਨਕਾਰਿਆ ਹੈ -- ਸ਼ਵਿੰਦਰ ਮਾਹਲ

ਅਰਿਜੀਤ ਸਿੰਘ ਆਪਣੀ ਪਤਨੀ ਨਾਲ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੇ, ਭਸਮ ਆਰਤੀ ਵਿੱਚ ਸ਼ਾਮਲ ਹੋਏ

ਕੋਈ ਵੀ ਧਾਰਨਾ ਬਣਾਉਣ ਤੋਂ ਪਹਿਲਾਂ 'ਫੂਲੇ' ਦੇਖਣ  ਬ੍ਰਾਹਮਣ -ਅਨੰਤ ਮਹਾਦੇਵਨ

ਕੁਝ ਸੰਗਠਨਾਂ ਦੁਆਰਾ ਇਤਰਾਜ਼ ਕਾਰਨ ਫਿਲਮ ਫੂਲੇ ਦੀ ਰਿਲੀਜ਼ 25 ਅਪ੍ਰੈਲ ਤੱਕ ਮੁਲਤਵੀ 

ਨਿਮਰਤ ਕੌਰ ਤੋਂ ਲੈ ਕੇ ਕਪਿਲ ਸ਼ਰਮਾ ਤੱਕ ਸਿਤਾਰਿਆਂ ਨੇ ਵਿਸਾਖੀ 'ਤੇ ਪ੍ਰਸ਼ੰਸਕਾਂ ਨੂੰ ਦਿੱਤੀਆਂ 'ਲੱਖ-ਲੱਖ ਵਧਾਈਆਂ

ਫਿਲਮ ਅਕਾਲ ਦੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਲਿਆ ਆਸ਼ੀਰਵਾਦ

ਨਹੀਂ ਰਹੇ ਅਦਾਕਾਰ ਮਨੋਜ ਕੁਮਾਰ , 87 ਸਾਲ ਦੀ ਉਮਰ ਵਿੱਚ ਦੇਹਾਂਤ