ਸੰਸਾਰ

ਐਸ.ਐਫ.ਯੂ. ਦੇ ਬਰਨਬੀ ਕੈਂਪਸ ਵਿਚ ਸਥਾਪਿਤ ਮਹਾਤਮਾ ਗਾਂਧੀ ਦੇ ਬੁੱਤ ਦਾ ਸਿਰ ਲਾਹਿਆ

ਹਰਦਮ ਮਾਨ/ਕੌਮੀ ਮਾਰਗ ਬਿਊਰੋ | March 29, 2023 10:24 PM

 

ਸਰੀ-ਸੋਮਵਾਰ ਰਾਤ ਨੂੰ ਸਾਈਮਨ ਫਰੇਜ਼ਰ ਯੂਨੀਵਰਸਿਟੀ ਵੈਨਕੂਵਰ ਦੇ ਬਰਨਬੀ ਕੈਂਪਸ ਵਿੱਚ ਸਥਾਪਿਤ ਮਹਾਤਮਾ ਗਾਂਧੀ ਦੇ ਕਾਂਸੀ ਦੇ ਬੁੱਤ ਨਾਲ ਛੇੜਛਾੜ ਕਰਕੇ ਕਿਸੇ ਨੇ ਬੁੱਤ ਉੱਪਰੋਂ ਸਿਰ ਵੱਖ ਕਰ ਦਿੱਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਰਨਬੀ ਆਰਸੀਐਮਪੀ ਦੇ ਕਾਰਪੋਰਲ ਮਾਈਕ ਕਲੰਜ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਰਾਤ 8:30 ਵਜੇ ਦੇ ਕਰੀਬ ਪੁਲਿਸ ਨੂੰ ਬੁਲਾਇਆ ਗਿਆ ਸੀ ਅਤੇ ਪੁਲਿਸ ਨੇ ਜਾ ਕੇ ਦੇਖਿਆ ਕਿ ਕਿਸੇ ਨੇ ਐਸਐਫਯੂ ਦੇ ਪੀਸ ਸਕੁਆਇਰ ਵਿੱਚ ਜਾਣਬੁੱਝ ਕੇ ਭੰਨਤੋੜ ਦੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਗਵਾਹਾਂ ਅਤੇ ਨਿਗਰਾਨੀ ਵੀਡੀਓ ਦੀ ਭਾਲ ਕੀਤੀ ਜਾ ਰਹੀ ਹੈ।

ਮਾਈਕ ਕਲੰਜ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਭੰਨ-ਤੋੜ ਕਦੋਂ ਹੋਈ ਪਰ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਕਿਸੇ ਪਾਵਰ ਟੂਲ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਰਨਬੀ ਆਰਸੀਐਮਪੀ ਨੂੰ ਪਤਾ ਹੈ ਕਿ ਪਿਛਲੇ ਸਮੇਂ ਵਿੱਚ ਕੈਨੇਡਾ ਦੇ ਹੋਰਨਾਂ ਖੇਤਰਾਂ ਵਿੱਚ ਮਹਾਤਮਾ ਗਾਂਧੀ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਪੁਲਿਸ ਇਸ ਘਟਨਾ ਦੇ ਸਾਰੇ ਪਹਿਲੂਆਂ ਨੂੰ ਦੇਖ ਰਹੀ ਹੈ।

ਇਸੇ ਦੌਰਾਨ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਸੋਮਵਾਰ ਨੂੰ ਐਸਐਫਯੂ ਦੇ ਬਰਨਬੀ ਕੈਂਪਸ ਵਿੱਚ ਮਹਾਤਮਾ ਗਾਂਧੀ ਦੀ ਯਾਦਗਾਰ ਦੀ ਮੂਰਤੀ ਦੀਆਂ ਭੰਨਤੋੜ ਦੀਆਂ ਰਿਪੋਰਟਾਂ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਕੌਂਸਲੇਟ ਜਨਰਲ ਨੇ ਇਕ ਟਵੀਟ ਰਾਹੀਂ ਕਿਹਾ ਹੈ ਕਿ ਸ਼ਾਂਤੀ ਦੇ ਹਾਮੀ ਮਹਾਤਮਾ ਗਾਂਧੀ ਦੇ ਬੁੱਤ ਨੂੰ ਤੋੜਨ ਦੇ ਘਿਨਾਉਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ ਹੈ। ਉਨ੍ਹਾਂ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ।

 

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ