ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵੱਲੋਂ "ਖਾਲਸਾ ਸਾਜਨਾ" ਦਿਵਸ ਨੂੰ ਸਮਰਪਿਤ ਸਲਾਨਾ ਕਵੀ ਦਰਬਾਰ ਕਰਵਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 11, 2023 07:46 PM

ਨਵੀਂ ਦਿੱਲੀ-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੈਸਾਖੀ ਦੇ ਦਿਹਾੜੇ ’ਤੇ ਸੰਮਤ 1756 ਬਿਕ੍ਰਮੀ ਨੂੰ ਖਾਲਸੇ ਦੀ ਸਾਜਨਾ ਕੀਤੀ ਤਾਂ ਖਾਲਸਾ , ਪੰਥ ਦੇ ਰੂਪ ਵਿਚ ਵਿਕਸਿਤ ਹੋਇਆ ਜਿਸ ਨੇ ਨਿਵੇਕਲੇ ਮਹੱਤਵਪੂਰਨ ਸੁਨਹਿਰੀ ਮਕਬੂਲ ਇਤਿਹਾਸ ਦੀ ਸਿਰਜਨਾ ਕੀਤੀ। ਸਿਰਜੇ ਇਤਿਹਾਸ ਵਿਚ, ਖਾਲਸਾ ਪੰਥ ਨੇ ਧਰਮ ਦੀ ਖ਼ਾਤਰ ਅਣਗਿਣਤ ਸ਼ਹਾਦਤਾਂ ਪ੍ਰਾਪਤ ਕੀਤੀਆਂ। ਗੁਰੂ ਸਾਹਿਬਾਨ ਵੱਲੋਂ ਪਾਏ ਗਏ ਪੂਰਨਿਆਂ ’ਤੇ ਚਲਦਿਆਂ ਹੋਇਆਂ ਅਨੇਕਾਂ ਹੀ ਸਿੰਘਾਂ-ਸਿੰਘਣੀਆਂ ਅਤੇ ਗੁਰੂ ਦੇ ਪਿਆਰਿਆਂ ਨੇ ਸ਼ਹੀਦੀ ਜਾਮ ਪੀ ਕੇ ਪੰਥ ਦਾ ਨਾਂ ਰੌਸ਼ਨ ਕੀਤਾ ਅਤੇ ਅੱਜ ਤੱਕ ਕੌਮ ਦੀ ਆਜ਼ਾਦੀ, ਬਰਾਬਰੀ ਅਤੇ ਨਿਆਂ ਦੀ ਲੜਾਈ ਜਬਰ-ਜ਼ੁਲਮ ਦੇ ਵਿਰੁਧ ਲੜਦੇ ਆ ਰਹੇ ਹਨ।
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੈਲਟਾ ਦੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ "ਖਾਲਸਾ ਸਾਜਨਾ ਦਿਵਸ" ਦੇ ਇਸ ਮਹਾਨ ਪਵਿੱਤਰ ਦਿਹਾੜੇ ਨੂੰ ਸਮਰਪਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਨਾਮੀ ਪ੍ਰਸਿੱਧ ਕਵੀ ਸਾਹਿਬਾਨਾਂ ਨੇ ਵੱਧ ਚੜ ਕੇ ਭਾਗ ਲਿਆ। ਹਰੇਕ ਵਰਗ ਦੇ ਨੌਜੁਆਨ , ਬੀਬੀਆਂ ਤੇ ਬਜ਼ੁਰਗ , ਪ੍ਰੋਫੈਸਰ , ਪ੍ਰਿੰਸੀਪਲ ਕਵੀ ਸਾਹਿਬਾਨਾਂ ਨੇ ਆਪਣੀਆਂ ਜੋਸ਼ੀਲੀਆਂ ਕਵਿਤਾਵਾਂ ਰਾਹੀਂ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ।
ਪ੍ਰਿੰਸੀਪਲ ਗਿਆਨ ਸਿੰਘ ਕੋਟਲੀ ਜੀ ਨੇ ਗੁਰੂ ਘਰ ਦੇ  ਸੇਵਾਦਾਰ ਭਾਈ ਹਰਦੀਪ ਸਿੰਘ ਨੂੰ ਉਹਨਾਂ ਦੀਆਂ ਸੇਵਾਵਾਂ ਤੋਂ ਪ੍ਰਭਾਵਤ ਹੋ ਕੇ ਕਿਤਾਬ ਭੇਂਟ ਕੀਤੀ ।ਸਮਾਗਮ ਦੇ ਅਖੀਰ ਵਿੱਚ ਆਏ ਹੋਏ ਕਵੀ ਸਾਹਿਬਾਨਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਪੱਤਰ ਦੇ ਕੇ ਹੌਸਲਾ ਅਫਜਾਈ ਕੀਤੀ ਗਈ । ਕਵੀ ਦਰਬਾਰ ਦਾ ਸੰਚਾਲਨ ਪ੍ਰਸਿੱਧ ਕਵੀ ਤੇ ਹੋਸਟ ਪ੍ਰੋਫੈਸਰ ਗੁਰਵਿੰਦਰ ਸਿੰਘ ਧਾਲੀਵਾਲ ਨੇ ਕੀਤਾ ਇਸ ਤਰਾਂ ਸਲਾਨਾ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ । ਗੁਰੂ ਮਹਾਂਰਾਜ ਕਿਰਪਾ ਕਰਨ ਅਜਿਹੇ ਉਪਰਾਲੇ ਹੁੰਦੇ ਰਹਿਣ ਤਾਂ ਕਿ ਅਸੀਂ ਆਪਣੀ ਵਿਰਾਸਤ ਨਾਲ ਜੁੜੇ ਰਹੀਏ ।

 

Have something to say? Post your comment

 

ਸੰਸਾਰ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'