ਧਰਮ

ਖਾਲਸਾ ਮੈਨੇਜ਼ਮੈਂਟ ਸੰਸਥਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਕੌਮੀ ਮਾਰਗ ਬਿਊਰੋ | April 12, 2023 09:16 PM



ਅੰਮ੍ਰਿਤਸਰ-ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਹਾਜ਼ਰ ਤੇ ਦੇਸ਼‐ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸ ਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਪਹਿਲਾਂ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਸ: ਹੇਰ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰ: ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਫਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ