ਧਰਮ

ਖ਼ਾਲਸਾ ਸਾਜਣਾ ਦਿਵਸ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | April 13, 2023 09:55 PM
 
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਸਿੱਖ ਇਤਿਹਾਸ ਦਾ ਇਹ ਪੰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੀ ਅਹਿਮੀਅਤ ਰੱਖਦਾ ਹੈ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ