ਸੰਸਾਰ

ਸਰੀ ਕ੍ਰਿਸਚੀਅਨ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਸਮਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 17, 2023 06:22 PM

 

ਸਰੀ-ਸਰੀ ਕ੍ਰਿਸਚੀਅਨ ਸਕੂਲ ਦੇ ਸੈਕੰਡਰੀ ਕੈਂਪਸ ਦੇ ਵਿਦਿਆਰਥੀ ਬੀਤੇ ਦਿਨ ਧਾਰਮਿਕ ਵਿਦਿਆ ਦੇ ਅਧਿਆਪਕ ਡੇਨ ਸਪਲਿੰਟਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਚ ਸਿੱਖ ਧਰਮ ਬਾਰੇ ਜਾਣਕਾਰੀ ਲੈਣ ਨਤਮਸਤਕ ਹੋਏ।

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰੀਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੋਂ ਜਾਣੂੰ ਕਰਵਾਇਆ ਵਿਦਿਆਰਥੀਆਂ ਨੇ ਗੁਰਦੁਆਰਾ ਹਾਲ ਵਿਚ ਨਜ਼ਰ ਆਉਣ ਵਾਲੀਆਂ ਵਸਤਾਂ ਤੇ ਲਿਖੀ ਹੋਈ ਗੁਰਬਾਣੀ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਚ ਦਿਖਾਈ ਦੇ ਰਹੇ ਇਹਨਾਂ ਪਹਿਲੂਆਂ ਬਾਰੇ ਸਿੱਖ ਫਲਸਫੇ ਨਾਲ ਸੰਬੰਧਤ ਸੁਆਲ ਵੀ ਪੁੱਛੇ। ਵਿਦਿਆਰਥੀਆਂ ਨੇ ਦਰਬਾਰ ਹਾਲ ਵਿਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਅਨੰਦ ਵੀ ਮਾਣਿਆ ਅਤੇ ਲੰਗਰ ਹਾਲ ਵਿਚ ਪਹੁੰਚ ਕੇ ਲੰਗਰ ਛਕਿਆ। ਉਹ ਲੰਗਰ ਦੀ ਮਰਿਆਦਾ ਅਤੇ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਅਤੇ ਸਿਖਿਆਵਾਂ ਤੋਂ ਬਹੁਤ ਹੀ ਪ੍ਰਭਾਵਤ ਹੋਏ ਅਤੇ ਲੰਗਰ ਛਕ ਕੇ ਪ੍ਰਬੰਧਕਾਂ ਦਾ ਧੰਨਵਾਦ ਕਰਕੇ ਰਵਾਨਾ ਹੋਏ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ