ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਕੌਮੀ ਮਾਰਗ ਬਿਊਰੋ | April 22, 2023 09:55 PM
 

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਮੇਜਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ