ਸੰਸਾਰ

ਕਨਸਰਵੇਟਿਵ ਪਾਰਟੀ ਦੇ ਮੁਖੀ ਪੀਅਰ ਪੋਲੀਵੀਏ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 24, 2023 03:22 PM

ਸਰੀ- ਬੀਤੇ ਦਿਨ ਕੈਨੇਡਾ ਦੀ ਮੁੱਖ ਵਿਰੋਧੀ ਰਾਜਨੀਤਕ ਪਾਰਟੀ (ਕਨਸਰਵੇਟਿਵ) ਦੇ ਮੁਖੀ ਪੀਅਰ ਪੋਲੀਵੀਏ ਰਿਚਮੰਡ ਸਥਿਤ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ (ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ) ਵਿਖੇ ਨਤਮਸਤਕ ਹੋਏ। ਕਨਸਰਵੇਟਿਵ ਪਾਰਟੀ ਦੇ ਡਿਪਟੀ ਲੀਡਰ ਅਤੇ ਐਡਮਿੰਟਨ ਤੋਂ ਮੈਂਬਰ ਪਾਰਲੀਮੈਂਟ ਟਿੰਮ ੳੱਪਲ, ਕੈਲਗਰੀ ਤੋਂ ਮੈਂਬਰ ਪਾਰਲੀਮੈਂਟ ਅਤੇ ਵਿੱਤੀ ਮਾਮਲਿਆਂ ਦੇ ਬੁਲਾਰੇ ਜਸਰਾਜ ਸਿੰਘ ਹੱਲਣ, ਸਾਊਥ ਸਰੀ ਵਾਈਟ ਰੌਕ ਦੇ ਮੈਂਬਰ ਪਾਰਲੀਮੈਂਟ ਕੈਰੀ ਲਿਨ ਫਿਨਲੀ ਅਤੇ ਲਾਂਗਲੀ ਐਲਡਰਗਰੋਵ ਦੇ ਮੈਂਬਰ ਪਾਰਲੀਮੈਂਟ ਟੇਕੋ ਵੈਨ ਪੋਪਟਾ ਅਤੇ ਕੁਝ ਹੋਰ ਪਤਵੰਤੇ ਵੀ ਉਹਨਾਂ ਦੇ ਨਾਲ ਸਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧ ਕਮੇਟੀ ਦੇ ਮੈਂਬਰਾਂ ਨੇ ਉਹਨਾਂ ਸਭ ਦਾ ਨਿੱਘਾ ਸਵਾਗਤ ਕੀਤਾ। 

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ ਆਇਆਂ ਆਖਦਿਆਂ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦਾ ਸੰਖੇਪ ਇਤਿਹਾਸ ਅਤੇ ਇਸ ਦੇ ਬਾਨੀ ਆਸਾ ਸਿੰਘ ਜੌਹਲ ਅਤੇ ਜੌਹਲ ਪਰਿਵਾਰ ਦੀ ਦੇਣ ਬਾਰੇ ਜਾਣਕਾਰੀ ਦਿੱਤੀ। ਉਪਰੰਤ ਪੀਅਰ ਪੋਲੀਵੀਏ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਗਰਦੁਆਰਾ ਪ੍ਰਬੰਧਕ ਕਮੇਟੀ ਦਾ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ।

ਗੁਰਦੁਆਰਾ ਪ੍ਰਬੰਧਕ  ਕਮੇਟੀ ਵੱਲੋਂ ਪ੍ਰਧਾਨ ਉਬੇਦ ਸਿੰਘ ਸਿੱਧੂ ਨੇ ਪੀਅਰ ਪੋਲੀਵੀਏੇ ਨੂੰ ਇਕ ਕਿਤਾਬਾਂ ਦਾ ਸੈਟ ਜਿਸ ਵਿਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਉਪਰ ਗੁਰਦੁਆਰਾ ਕਮੇਟੀ ਵੱਲੋਂ ਰਿਲੀਜ਼ ਕੀਤੀ ਗਈ ਪੁਸਤਕ ਅਤੇ ਆਸਾ ਸਿੰਘ ਜੌਹਲ ਦੀ ਜੀਵਨੀ ਬਾਰੇ ਪੁਸਤਕ ਸ਼ਾਮਲ ਸੀ, ਉਨ੍ਹਾਂ ਨੂੰ ਭੇਂਟ ਕੀਤੀ। ਪੀਅਰ ਪੋਲੀਵੀਏ ਨੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਆਪਣੇ ਅਤੇ ਸਾਥੀਆਂ ਦੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ