ਸੰਸਾਰ

ਸਰੀ ਵਿਚ ਹੋਈ ਗੋਲੀਬਾਰੀ - ਕਬੱਡੀ ਪ੍ਰੋਮੋਟਰ ਨੀਟੂ ਕੰਗ ਗੰਭੀਰ ਜ਼ਖ਼ਮੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 06, 2023 07:31 PM

ਸਰੀ-ਅੱਜ  ਸਵੇਰੇ ਵਜੇ ਦੇ ਕਰੀਬ 144ਏ ਸਟਰੀਟ ਦੇ 8100-ਬਲਾਕ ਵਿਚ ਇਕ ਘਰ ਦੇ ਡਰਾਈਵਵੇਅ ‘ਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿਚ ਇਕ ਬੰਦੇ ਦੇ ਗੰਭੀਰ ਹੋਣ ਦੀ ਖਬਰ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜੀ ਅਤੇ ਗੰਭੀਰ ਜ਼ਖਮੀ ਹਾਲਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਬੇਸ਼ੱਕ ਪੁਲਿਸ ਵੱਲੋਂ ਹਮਲੇ ਵਿਚ ਜਖਮੀ ਹੋਏ ਵਿਅਕਤੀ ਦੀ ਪਛਾਣ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖਮੀ ਹੋਣ ਵਾਲਾ ਵਿਅਕਤੀ ਸਰੀ ਦਾ ਵਸਨੀਕ ਅਤੇ ਪ੍ਰਸਿੱਧ ਕਬੱਡੀ ਪ੍ਰੋਮੋਟਰ ਨੀਟੂ ਕੰਗ ਹੈ। ਪਤਾ ਲੱਗਿਆ ਹੈ ਕਿ ਨੀਟੂ ਕੰਗ ਸਵੇਰੇ ਘਰੋਂ ਨਿਕਲਣ ਲੱਗਿਆ ਸੀ ਜਦੋਂ ਉਸ ਉੱਪਰ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੋਲੀਬਾਰੀ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਵੱਲੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਨੀਟੂ ਕੰਗ ਨੈਸ਼ਨਲ ਕਬੱਡੀ ਐਸੋਸੀਏਸ਼ਨ ਆਫ ਬੀ ਸੀ ਕੈਨੇਡਾ ਨਾਲ ਸਬੰਧਿਤ ਹੈ ਅਤੇ ਪਿਛਲੇ ਲੰਬੇ ਸਮੇਂ ਤੋ ਕਬੱਡੀ ਦੀ ਪ੍ਰੋਮੋਸ਼ਨ ਨਾਲ ਜੁੜਿਆ ਹੋਇਆ ਸੀ।

ਪੁਲਿਸ ਨੂੰ ਇਸ ਘਟਨਾ ਤੋਂ  30 ਮਿੰਟ ਬਾਅਦ 125   ਸਟਰੀਟ ਅਤੇ ਕੋਲਬਰੂਕ ਰੋਡ ਉਪਰ ਇਕ ਸੜੀ ਹੋਈ ਗੱਡੀ ਮਿਲੀ ਅਤੇ ਸਮਝਿਆ ਜਾਂਦਾ ਹੈ ਕਿ ਹਮਲਾਵਰਾਂ ਨੇ ਇਸ ਦੀ ਵਰਤੋਂ ਕੀਤੀ ਹੋਵੇਗੀ।

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ