ਖੇਡ

ਇਨਕਲਾਬੀ ਕੇਂਦਰ, ਪੰਜਾਬ ਵੱਲੋਂ ਕੁਸ਼ਤੀ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ 'ਚ ਦਸਖਤੀ ਮੁਹਿੰਮ ਸ਼ੁਰੂ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 12, 2023 07:53 PM
ਇਨਕਲਾਬੀ ਕੇਂਦਰ, ਪੰਜਾਬ ਵੱਲੋਂ ਕੁਸ਼ਤੀ ਪਹਿਲਵਾਨਾਂ ਦੇ ਸੰਘਰਸ਼ ਨੂੰ ਘਰ-ਘਰ ਤੱਕ ਲੈਕੇ ਜਾਣ ਦੀ ਮੁਹਿੰਮ ਦੀ ਮੁਹਿੰਮ ਸ਼ੁਰੂ ਹੈ ਗਈ ਹੈ। ਸਾਥੀ ਨਰਾਇਣ ਦੱਤ ਨੇ ਵੱਖ-ਵੱਖ ਥਾਵਾਂ 'ਤੇ ਹੋਈਆਂ ਮੀਟਿੰਗਾਂ ਸਮੇਂ ਸੰਬੋਧਨ ਕਰਦਿਆਂ ਦੱਸਿਆ ਕਿ ਸਰੀਰਕ ਛੇੜਛਾੜ ਦਾ ਸ਼ਿਕਾਰ ਕੁਸ਼ਤੀ ਪਹਿਲਵਾਨਾਂ ਦਾ ਇਨਸਾਫ਼ ਹਾਸਲ ਕਰਨ ਲਈ ਸੰਘਰਸ਼ 20 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਹ ਸੰਘਰਸ਼ ਜਿਉਂ ਜਿਉਂ ਲੰਬਾ ਹੁੰਦਾ ਜਾ ਰਿਹਾ ਹੈ, ਤਿਉਂ ਤਿਉਂ ਚੁਣੌਤੀਆਂ ਵੀ ਵਧ ਰਹੀਆਂ ਹਨ। ਮੋਦੀ ਹਕੂਮਤ ਦੀ ਧਾਰੀ ਸਾਜ਼ਿਸ਼ੀ ਚੁੱਪ ਕਾਰਨ ਕੁਸ਼ਤੀ ਫੈਡਰੇਸ਼ਨ ਦਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਲਗਾਤਾਰ ਕੋਝੀਆਂ ਚਾਲਾਂ ਚੱਲ ਰਿਹਾ ਹੈ। ਦਿੱਲੀ ਪੁਲਿਸ ਕੁਸ਼ਤੀ ਪਹਿਲਵਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਗੋਦੀ ਮੀਡੀਆ ਸ਼ਰਮ ਹਿਆ ਦੇ ਸਾਰੇ ਹੱਦਾਂ ਬੰਨੇ ਪਾਰ ਕਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਬੋਲੀ ਬੋਲ ਰਿਹਾ ਹੈ। ਇਸ ਸਭ ਕੁੱਝ ਦਾ ਦੂਜਾ ਪਾਸਾ ਵੀ ਹੈ, ਇਨ੍ਹਾਂ ਵੱਡੀਆਂ ਮੁਸ਼ਕਿਲਾਂ ਦੇ ਬਾਵਜੂਦ ਵੀ ਕੁਸ਼ਤੀ ਪਹਿਲਵਾਨਾਂ ਦਾ ਸੰਘਰਸ਼ ਲੋਕ ਸੰਘਰਸ਼ ਵਿੱਚ ਤਬਦੀਲ ਹੋਣ ਵੱਲ ਵਧ ਰਿਹਾ ਹੈ। ਹਰ ਤਬਕਾ ਪਹਿਲਵਾਨਾਂਂ (ਸਾਡੀਆਂ ਧੀਆਂ) ਦੇ ਸੰਘਰਸ਼ ਦੀ ਹਮਾਇਤ ਤੇ ਉੱਤਰ ਆਇਆ ਹੈ। ਕੁਸ਼ਤੀ ਪਹਿਲਵਾਨਾਂ ਦੇ ਸੰਘਰਸ਼ ਦੀ ਗੂੰਜ ਪਿੰਡਾਂ ਦੇ ਗਲੀ ਮੁਹੱਲਿਆਂ ਵਿੱਚ ਸੁਣਾਈ ਦੇ ਰਹੀ ਹੈ। ਜਿਸ ਜੁਰਅੱਤ ਨਾਲ ਕੁਸ਼ਤੀ ਪਹਿਲਵਾਨਾਂ (ਸਾਡੇ ਧੀਆਂ-ਪੁੱਤ) ਸੰਘਰਸ਼ ਦੇ ਮੈਦਾਨ ਵਿੱਚ ਨਿੱਤਰੇ ਹਨ, ਇਨ੍ਹਾਂ ਦੇ ਸੂਹੇ ਕਦਮਾਂ ਨੂੰ ਸਲਾਮ ਆਖਣਾ ਬਣਦਾ ਹੈ। 
 
ਉਨ੍ਹਾਂ ਕਿਹਾ ਕਿ ਸੱਚ ਇਹ ਹੈ ਕਿ ਔਰਤਾਂ ਉੱਪਰ ਜਬਰ ਦੀ ਇਹ ਕੋਈ ਇਕੱਲੀ ਇਕਹਰੀ ਘਟਨਾ ਨਹੀਂ ਸਗੋਂ ਇਹ ਸੰਸਥਾਗਤ ਵਰਤਾਰੇ ਦੀ ਕੜੀ ਹੈ। ਔਰਤਾਂ ਦੇ ਹੱਕ ਵਿੱਚ ਬਹੁਤ ਸਾਰੇ ਕਾਨੂੰਨ ਬਣੇ ਹੋਣ ਦੇ ਬਾਵਜੂਦ ਵੀ ਜਬਰ ਲਗਾਤਾਰ ਵਧ ਰਿਹਾ ਹੈ। ਕਿਰਨਜੀਤ ਕੌਰ ਮਹਿਲਕਲਾਂ, ਸ਼ਰੂਤੀ, ਪਿੰਕੀ, ਹਾਥਰਸ, ਕਠੂਆ, ਉਨਾਓ, ਨਿਰਭੈਆ ਕਾਂਡ ਕੁੱਝ ਉੱਘੜਵੀਆਂ ਅਹਿਮ ਘਟਨਾਵਾਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਜ਼ਬਰ ਜ਼ੁਲਮ ਤੋਂ ਮੁਕੰਮਲ ਮੁਕਤੀ ਇਸ ਲੁਟੇਰੇ ਅਤੇ ਜਾਬਰ ਰਾਜ ਪ੍ਰਬੰਧ ਦੇ ਖਾਤਮੇ ਨਾਲ ਜੁੜੀ ਹੋਈ ਹੈ। ਉਨ੍ਹਾਂ ਕੁਸ਼ਤੀ ਪਹਿਲਵਾਨਾਂ ਦੇ ਸਰੀਰਕ ਸ਼ੋਸ਼ਣ ਖਿਲਾਫ਼ ਚੱਲ ਰਹੇ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦੇ ਨਾਲ-ਨਾਲ ਇਸ ਨੂੰ ਲੁਟੇਰੇ ਅਤੇ ਜਾਬਰ ਰਾਜ ਪ੍ਰਬੰਧ ਖਿਲਾਫ ਸੇਧਤ ਕਰਨ ਦੀ ਦਿਸ਼ਾ ਵਿੱਚ ਯਤਨ ਜੁਟਾਉਣ। 
 
ਆਗੂਆਂ ਡਾ. ਰਜਿੰਦਰ ਪਾਲ, ਸੁਖਵਿੰਦਰ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਇਨਕਲਾਬੀ ਕੇਂਦਰ ਪੰਜਾਬ ਸਾਡੀਆਂ ਧੀਆਂ ਦੇ ਇਸ ਸੰਘਰਸ਼ ਨੂੰ ਗਲੀਆਂ ਮੁਹੱਲਿਆਂ ਵਿੱਚ ਲੈਕੇ ਜਾਣ ਅਤੇ ਇਸ ਸੰਘਰਸ਼ ਨੂੰ ਲੋਕ ਮਨਾਂ ਦਾ ਹਿੱਸਾ ਬਨਾਉਣ ਲਈ 11 ਮਈ ਤੋਂ 18 ਮਈ ਤੱਕ ਪੂਰਾ ਹਫ਼ਤਾ ਦਸਖਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। 11 ਮਈ ਉੱਪਲੀ ਵਿਖੇ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਬਰਨਾਲਾ, ਅੱਜ 12 ਮਈ ਨੂੰ ਸੀਨੀਅਰ ਸਿਟੀਜਨ ਸੋਸਾਇਟੀ ਬਰਨਾਲਾ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਾਥੀਆਂ ਨਾਲ, ਨਰਸਿੰਗ ਡੇ ਮਨਾਉਣ ਸਮੇਂ ਇਕੱਠੀਆਂ ਹੋਈਆਂ ਵੱਡੀ ਗਿਣਤੀ ਵਿੱਚ ਸਿਵਲ ਹਸਪਤਾਲ ਦੀਆਂ ਨਰਸਾਂ, ਸਿਵਲ ਸਰਜਨ ਬਰਨਾਲਾ ਡਾ ਜਸਬੀਰ ਸਿੰਘ ਔਲਖ, ਐੱਸ.ਐੱਮ.ਓ ਡਾ ਨਵਜੋਤ ਪਾਲ ਕੌਸ਼ਲ ਨਾਲ, ਵਕੀਲ ਭਾਈਚਾਰੇ ਅਤੇ ਦਫ਼ਤਰੀ ਕਲਰਕਾਂ, ਸਿਵਲ ਸਰਜਨ ਦਫ਼ਤਰ ਮੁਲਾਜ਼ਮਾਂ, ਅਧਿਆਪਕਾਂ, ਵਿਦਿਆਰਥੀਆਂ ਨਾਲ ਆਪਸੀ ਥੋੜੇ ਸਮੇਂ ਦੀਆਂ ਮੀਟਿੰਗਾਂ ਜਥੇਬੰਦ ਕੀਤੀਆਂ ਗਈਆਂ। ਇਸ ਸਮੇਂ ਬਹੁਤ ਉਤਸ਼ਾਹ ਨਾਲ ਦਸਖਤੀ ਮੁਹਿੰਮ ਨੂੰ ਹੁੰਗਾਰਾ ਮਿਲਿਆ। 
 
ਆਗੂਆਂ ਅਮਰਜੀਤ ਕੌਰ ਅਤੇ ਪ੍ਰੇਮਪਾਲ ਕੌਰ ਨੇ ਕਿਹਾ ਕਿ ਦਹਿ ਹਜ਼ਾਰਾਂ ਦਸਖ਼ਤ 18 ਮਈ ਤੋਂ ਫੌਰੀ ਬਾਅਦ ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ਵਿੱਚ ਵੱਡਾ ਕਾਫ਼ਲਾ ਜਲਦ ਹੀ ਦਿੱਲੀ ਜੰਤਰ ਮੰਤਰ ਵੱਲ ਜਾਵੇਗਾ ਅਤੇ ਦਸਖਤੀ ਮੁਹਿੰਮ ਪ੍ਰਦਰਸ਼ਤ ਕੀਤੀ ਜਾਵੇਗੀ। ਆਗੂਆਂ ਕਿਹਾ ਕਿ ਇਹ ਮੁਹਿੰਮ 18 ਮਈ ਤੱਕ ਜਾਰੀ ਰਹੇਗੀ। 
 
ਇਸ ਮੁਹਿੰਮ ਨੂੰ ਸਫਲ ਬਨਾਉਣ ਵਿੱਚ ਮੁਕੰਦ ਸਿੰਘ, ਮੇਘ ਰਾਜ ਮਿੱਤਰ, ਜੋਗਿੰਦਰ ਪਾਲ ਸ਼ਰਮਾ, ਅਜਾਇਬ ਸਿੰਘ, ਰਜਿੰਦਰ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਹਮਦਰਦ, ਕਮਲਜੀਤ ਕੌਰ, ਦਿਲਪ੍ਰੀਤ ਕੌਰ, ਮਨਜੀਤ ਕੌਰ ਨਰਸਿੰਗ ਸਿਸਟਰ, ਕਮਲੇਸ਼ ਰਾਣੀ ਨਰਸਿੰਗ ਸਿਸਟਰ, ਮਨਜੀਤ ਕੌਰ, ਪ੍ਰਕਾਸ਼ ਦੀਪ ਸਿੰਘ ਔਲਖ, ਗੁਰਮੇਲ ਸਿੰਘ, ਜਤਿੰਦਰ ਸੰਘੇੜਾ, ਸੁਰਿੰਦਰ ਸਿੰਘ ਜਸਧੌਲ, ਸੁਖਮੰਦਰ ਸਿੰਘ ਉੱਪਲੀ ਆਦਿ ਦਾ ਅਹਿਮ ਯੋਗਦਾਨ ਰਿਹਾ। ਇਸ ਮੁਹਿੰਮ ਦਾ ਸਲਾਹੁਣਯੋਗ ਪੱਖ ਇਹ ਵੀ ਸੀ ਕਿ ਇਨਕਲਾਬੀ ਕੇਂਦਰ ਦੀ ਆਗੂ ਟੀਮ ਨੂੰ ਸੀਨੀਅਰ ਸਿਟੀਜਨ ਸੋਸਾਇਟੀ ਬਰਨਾਲਾ ਵੱਲੋਂ ਕੁਸ਼ਤੀ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਮਤਾ ਪਾਕੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਮਤਾ ਪਾਸ ਕੀਤਾ ਅਤੇ ਆਰਥਿਕ ਸਹਿਯੋਗ ਵੀ ਕੀਤਾ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ