ਸੰਸਾਰ

ਕੈਨੇਡਾ ਵਿਚ ਹਿੰਸਕ ਅਪਰਾਧੀਆਂ ਲਈ ਜ਼ਮਾਨਤ ਲੈਣਾ ਹੁਣ ਔਖਾ ਹੋ ਜਾਵੇਗਾ

ਹਰਦਮ ਮਾਨ/ਕੌਮੀ ਮਾਰਗ ਬਿਊਰੋ | June 10, 2023 07:18 PM

ਸਰੀ-ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿਚ ਬਿੱਲ ਸੀ-48 ਪੇਸ਼ ਕੀਤਾ ਗਿਆ ਜਿਸ ਤਹਿਤ ਕ੍ਰਿਮੀਨਲ ਕੋਡ ਦੇ ਜ਼ਮਾਨਤੀ ਸਿਸਟਮ ਵਿਚ ਕੁਝ ਤਬਦੀਲੀਆਂ ਕੀਤੀਆਂ ਜਾਣਗੀਆਂ। ਨਿਆਂ ਮੰਤਰੀ ਡੇਵਿਡ ਲੈਮੇਟੀ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਰਾਹੀਂ ਕ੍ਰਿਮੀਨਲ ਕੋਡ ਵਿਚ ਪੰਜ ਵਿਸ਼ੇਸ਼ ਤਬਦੀਲੀਆਂ ਕਰਨ ਦੇ ਮਤੇ ਰੱਖੇ ਗਏ ਹਨ।

ਇਸ ਬਿੱਲ ਅਨੁਸਾਰ ਜਿਹੜੇ ਲੋਕ ਪਿਛਲੇ ਪੰਜ ਸਾਲਾਂ ਦੌਰਾਨ ਹਥਿਆਰਾਂ ਨਾਲ ਜੁੜੇ ਗੰਭੀਰ ਹਿੰਸਕ ਅਪਰਾਧਾਂ ਵਿਚ ਦੋਸ਼ੀ ਕਰਾਰ ਦਿੱਤੇ ਗਏ ਹੋਏ ਹਨ ਉਨ੍ਹਾਂ ਲਈ ਜ਼ਮਾਨਤ ਦੀਆਂ ਸ਼ਰਤਾਂ ਸਖ਼ਤ ਕੀਤੀ ਜਾਣਗੀਆਂ। ਫਾਇਰ ਆਰਮਜ਼,  ਬੀਅਰ ਸਪਰੇਅ, ਚਾਕੂ ਅਤੇ ਹਥਿਆਰ ਨਾਲ ਸਬੰਧਤ ਵਾਰ ਵਾਰ ਹਿੰਸਾਂ ਕਰਨ ਵਾਲੇ ਮੁਜਰਿਮਾਂ ਲਈ ਜ਼ਮਾਨਤ ਲੈਣ ਵਿਚ ਸਖ਼ਤੀ ਕੀਤੀ ਜਾਵੇਗੀ। ਅਦਾਲਤ ਕਿਸੇ ਵੀ ਮੁਜਰਿਮ ਨੂੰ ਜ਼ਮਾਨਤ ਦੇਣ ਤੋਂ ਪਹਿਲਾਂ ਉਸ ਦਾ ਮੁਜਰਿਮਾਨਾ ਰਿਕਾਰਡ ਅਤੇ ਕਮਿਊਨਿਟੀ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਦੇਵੇਗੀ।

ਜ਼ਿਕਰਯੋਗ ਹੈ ਕਿ ਇਹ ਸਖਤੀ ਕਰਨ ਲਈ ਕਦਮ ਤਾਂ ਚੁੱਕੇ ਗਏ ਹਨ ਕਿ ਪਿਛਲੇ ਸਮੇਂ ਦੌਰਾਨ ਕਈ ਅਜਿਹੇ ਕੇਸ ਸਾਹਮਣੇ ਆਏ ਜਿਨ੍ਹਾਂ ਵਿਚ ਜ਼ਮਾਨਤ ਲੈ ਕੇ ਬਾਹਰ ਆਏ ਮੁਜਰਿਮਾਂ ਵੱਲੋਂ ਫੇਰ ਹਿੰਸਕ ਵਾਰਦਾਤਾਂ ਅੰਜ਼ਾਮ ਦਿੱਤੀਆਂ ਗਈਆਂ। ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਵਾਰ ਵਾਰ ਅਪਰਾਧ ਕਰਨ ਵਾਲੇ ਦੋਸ਼ੀਆਂ ਨੂੰ ਜ਼ਮਾਨਤ ਦੇਣ ਦੀਆਂ ਸ਼ਰਤਾਂ ਸਖ਼ਤ ਹੋਣੀਆਂ ਚਾਹੀਦੀਆਂ ਹਨ।

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ