ਨੈਸ਼ਨਲ

ਜਗਦੀਸ਼ ਟਾਈਟਲਰ ਖਿਲਾਫ ਸੀਬੀਆਈ ਵੱਲੋਂ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਦਾਇਰ ਹੋਈ ਚਾਰਜਸ਼ੀਟ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 20, 2023 08:43 PM

ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ 39 ਸਾਲ ਪਹਿਲਾਂ ਹੋਏ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲਰ ਖ਼ਿਲਾਫ਼ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ, ਰੌਜ਼ ਐਵੀਨਿਊ ਜ਼ਿਲ੍ਹਾ ਅਦਾਲਤ, ਦਿੱਲੀ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦਿੱਲੀ ਦੇ ਗੁਰਦੁਆਰਾ ਪੁਲ ਬੰਗਸ਼ ਵਿੱਚ ਹੋਈ ਹਿੰਸਾ ਨਾਲ ਕਾਂਗਰਸੀ ਆਗੂ ਨੂੰ ਜੋੜਨ ਵਾਲੇ ਨਵੇਂ ਸਬੂਤਾਂ ਦਾ ਹਵਾਲਾ ਦਿੰਦੇ ਹੋਏ ਜਾਂਚ ਏਜੰਸੀ ਨੇ ਚਾਰਜਸ਼ੀਟ ਵਿੱਚ ਉਸ ਦਾ ਨਾਂ ਸ਼ਾਮਲ ਕੀਤਾ ਹੈ।

ਪਿਛਲੇ ਮਹੀਨੇ, ਸੀਬੀਆਈ ਨੇ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦੀ ਮੌਤ ਦੇ ਨਤੀਜੇ ਵਜੋਂ ਹੋਈ ਹਿੰਸਾ ਦੇ ਸਬੰਧ ਵਿੱਚ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਨਮੂਨੇ ਇਕੱਠੇ ਕੀਤੇ ਸਨ। ਉਸ 'ਤੇ ਭੀੜ ਨੂੰ ਭੜਕਾਉਣ ਦਾ ਦੋਸ਼ ਹੈ ਜਿਸ ਕਰਕੇ ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ ।
ਸੀ.ਬੀ.ਆਈ. ਦੀ ਜਾਂਚ ਦੌਰਾਨ, ਸਬੂਤ ਸਾਹਮਣੇ ਆਏ ਕਿ 1 ਨਵੰਬਰ 1984 ਨੂੰ, ਦੋਸ਼ੀ ਨੇ ਕਥਿਤ ਤੌਰ 'ਤੇ ਆਜ਼ਾਦ ਮਾਰਕਿਟ, ਦਿੱਲੀ ਦੇ ਗੁਰਦੁਆਰਾ ਪੁਲ ਬੰਗਸ਼ ਵਿਖੇ ਇਕੱਠੀ ਹੋਈ ਭੀੜ ਨੂੰ ਭੜਕਾਇਆ ਸੀ । ਇਸ ਕਾਰਨ ਗੁਰਦੁਆਰਾ ਪੁਲ ਬੰਗਸ਼ ਨੂੰ ਸਾੜ ਦਿੱਤਾ ਗਿਆ, ਤਿੰਨ ਸਿੱਖਾਂ ਦੀ ਹੱਤਿਆ ਕਰ ਦਿੱਤੀ ਗਈ। ਭੀੜ ਦੁਆਰਾ ਸਿੱਖ ਵਿਅਕਤੀਆਂ ਦੀ ਹੱਤਿਆ ਦੇ ਨਾਲ ਉੱਥੇ ਦੁਕਾਨਾਂ ਨੂੰ ਸਾੜਿਆ ਅਤੇ ਲੁਟਿਆ ਵੀਂ ਗਿਆ ਸੀ ।
ਇਸ ਮਾਮਲੇ ਦੀ ਜਾਂਚ ਦੇ ਸ਼ੁਰੂ ਵਿਚ, ਕਾਂਗਰਸੀ ਆਗੂ ਨੇ ਜਦੋਂ ਉਸ ਦੀ ਆਵਾਜ਼ ਦੇ ਨਮੂਨੇ ਨੂੰ ਇਕੱਠਾ ਕਰਨ ਲਈ ਸੰਮਨ ਭੇਜੇ ਗਏ ਤਾਂ ਉਸ 'ਤੇ ਲੱਗੇ ਦੋਸ਼ਾਂ ਨੂੰ ਓਸਨੇ ਖਾਰਜ ਕਰ ਦਿੱਤਾ ਸੀ ।
ਅਵਾਜ਼ ਦਾ ਨਮੂਨਾ ਸਰਦਾਰ ਮਨਜੀਤ ਸਿੰਘ ਜੀਕੇ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਕਮੇਟੀ ਅਤੇ ਜਾਗੋ ਪਾਰਟੀ ਦੇ ਮੌਜੂਦਾ ਪ੍ਰਧਾਨ ਵਲੋਂ ਇਕ ਸਟਿੰਗ ਟੇਪ ਦੇ ਜਾਰੀ ਹੋਣ ਤੋਂ ਬਾਅਦ ਲਿਆ ਗਿਆ ਸੀ ਜਿਸ ਵਿੱਚ ਟਾਈਟਲਰ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਸਿੱਖਾਂ ਦੀ ਹੱਤਿਆ ਕਰਨ ਦਾ ਇਕਬਾਲ ਕਰਦੇ ਸੁਣਿਆ ਗਿਆ ਸੀ। ਇਸ ਤੋਂ ਪਹਿਲਾਂ 2002 ਵਿੱਚ ਸਿੱਖ ਕਤਲੇਆਮ ਦੀ ਜਾਂਚ ਲਈ ਬਣਾਏ ਗਏ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿੱਚ ਵੀਂ ਟਾਈਟਲਰ ਦਾ ਜ਼ਿਕਰ ਕੀਤਾ ਗਿਆ ਸੀ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ, ਰੱਖਿਆ ਮੰਤਰੀ ਅਤੇ ਐਨਐਸਏ ਸਮੇਤ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀ ਮੌਜੂਦ

ਰਾਹੁਲ ਗਾਂਧੀ ਤੇ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਆਪ੍ਰੇਸ਼ਨ ਸਿੰਦੂਰ ਅਤੇ ਜੰਗਬੰਦੀ 'ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਕੀਤੀ ਮੰਗ

ਕੇਂਦਰ ਸਰਕਾਰ ਨੂੰ ਜੰਗਬੰਦੀ 'ਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ: ਮਨੋਜ ਝਾਅ

ਸਰਨਾ ਨੇ ਦਿੱਲੀ ਕਮੇਟੀ ਪ੍ਰਬੰਧਕਾਂ ਉਪਰ ਗੰਭੀਰ ਇਲਜਾਮ ਲਗਾਂਦਿਆਂ ਕਾਲਕਾ ਵਲੋਂ ਦਿੱਤੀ ਗਈ ਖੁਲੀ ਬਹਿਸ ਕਰਣ ਦੀ ਚੁਣੌਤੀ ਨੂੰ ਕਬੂਲਿਆ

ਮਹਾਰਾਸ਼ਟਰ ਸਰਕਾਰ ਸਰਹੱਦੀ ਚੈੱਕ ਪੋਸਟਾਂ ਨੂੰ ਕਰੇਗੀ ਬੰਦ, ਟ੍ਰਾਂਸਪੋਰਟ ਸੈਕਟਰ ਵਲੋਂ ਕੀਤਾ ਗਿਆ ਸਵਾਗਤ: ਬਲ ਮਲਕੀਤ ਸਿੰਘ

ਪਾਕਿਸਤਾਨ ਨੇ ਚਾਰ ਘੰਟਿਆਂ ਦੇ ਅੰਦਰ ਜੰਗਬੰਦੀ ਦੀ ਕੀਤੀ ਉਲੰਘਣਾ , ਜੰਮੂ-ਕਸ਼ਮੀਰ ਦੇ ਕਈ ਸ਼ਹਿਰਾਂ ਵਿੱਚ ਹਵਾਈ ਹਮਲੇ

ਆਪ੍ਰੇਸ਼ਨ ਸਿੰਦੂਰ:  ਫੌਜੀ ਅਤੇ ਕੂਟਨੀਤਕ ਦੋਵਾਂ ਮੋਰਚਿਆਂ 'ਤੇ ਭਾਰਤ ਦੀ ਹੋਈ ਜਿੱਤ

ਸਦਰ ਬਾਜ਼ਾਰ ਦੇ ਵਪਾਰੀ ਸਰਕਾਰੀ ਹੁਕਮਾਂ ਦੀ ਕਰਨਗੇ ਪਾਲਣਾ - ਫੇਸਟਾ

ਵਿਕਰਮਜੀਤ ਸਾਹਨੀ ਨੇ ਪਾਕਿਸਤਾਨ ਨੂੰ ਆਈਐਮਐਫ ਦੇ ਬੇਲਆਉਟ 'ਤੇ ਚਿੰਤਾ ਪ੍ਰਗਟਾਈ

ਹਰਮੀਤ ਕਾਲਕਾ ਅਤੇ ਜਗਦੀਪ ਕਾਹਲੋਂ ਵੱਲੋਂ ਸਰਨਾ ਤੇ ਜੀ.ਕੇ. ਨੂੰ ਦਿੱਲੀ ਕਮੇਟੀ ਦੇ ਕੰਮਕਾਜ ਦੇ ਮੁੱਦੇ ’ਤੇ ਜਨਤਕ ਤੌਰ ’ਤੇ ਬਹਿਸ ਦੀ ਚੁਣੌਤੀ