ਧਰਮ

ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ ਬਨਵਾਰੀ ਲਾਲ ਪੁਰੋਹਿਤ ਨੇ ਲੋਕਾਂ ਨੂੰ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | May 22, 2023 07:59 PM


ਚੰਡੀਗੜ-ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਮਹਾਨ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਨਿਆਂ ਅਤੇ ਸਾਡੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦੀ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਦਿ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਮਨੁੱਖਤਾ ਦੇ ਪਰਿਪੇਖ ਵਿੱਚ ਹਮੇਸ਼ਾ ਸਤਿਕਾਰਿਆ ਜਾਂਦਾ ਰਹੇਗਾ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਸ ਸ਼ਹੀਦੀ ਦਿਹਾੜੇ ‘ਤੇ, ਆਓ ਅਸੀਂ ਉਨਾਂ ਦੀ ਵਿਰਾਸਤ ਨੂੰ ਅੱਗੇ ਤੋਰਨ, ਮਜ਼ਲੂਮਾਂ ਦੀ ਆਵਾਜ਼ ਬਣਨ ਅਤੇ ਬੇਇਨਸਾਫੀ ਵਿਰੁੱਧ ਡੱਟਣ ਦਾ ਅਹਿਦ ਲਈਏ । ਮਾਣਯੋਗ ਰਾਜਪਾਲ ਨੇ ਕਿਹਾ, “ਸਾਡੀ ਅਰਦਾਸ ਹੈ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਅਜਿਹੀ ਦੁਨੀਆਂ ਦੀ ਖੋਜ ਵੱਲ ਸੇਧ ਦਿੰਦੀਆਂ ਰਹਿਣ, ਜਿੱਥੇ ਪਿਆਰ, ਸ਼ਾਂਤੀ ਅਤੇ ਆਪਸੀ-ਬਰਾਬਰੀ ਦੀ ਫਿਜ਼ਾ ਮੌਜੂਦ ਹੋਵੇ”।

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ