ਪੰਜਾਬ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਕੌਮੀ ਮਾਰਗ ਬਿਊਰੋ | May 25, 2023 06:17 PM

ਅੰਮ੍ਰਿਤਸਰ - ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਤੇ ਬੁੱਢਾ ਦਲ ਵੱਲੋ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਛਬੀਲ ਲਗਾਉਣ ਸਮੇਂ ਅਰੰਭਤਾ ਦੀ ਅਰਦਾਸ ਬਾਬਾ ਅਮਰੀਕ ਸਿੰਘ ਨੇ ਕੀਤੀ। ਛਬੀਲਾਂ ਸ਼੍ਰੀ ਹਰਿਮੰਦਰ ਸਾਹਿਬ ਪੁਜਣ ਵਾਲੇ ਯਾਤਰੂਆਂ ਲਈ ਤਸਕੀਨ ਦਾ ਕੰਮ ਕਰ ਰਹੀਆਂ ਸਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਦੇ ਆਦੇਸ਼ ਅਨੁਸਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹਰ ਰੋਜ ਠੰਡੇ ਮਿੱਠੇ ਜਲ ਦੀਆਂ ਵੱਖ-ਵੱਖ ਗੇਟਾਂ ਤੇ ਛਬੀਲਾਂ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ ਅਤੇ 6 ਜੂਨ ਨੂੰ ਛੋਲਿਆਂ ਦੀਆਂ ਘੁੰਗਣੀਆ ਤੇ ਠੰਡੇ ਮਿੱਠੇ ਜਲ ਦੀ ਛਬੀਲ ਲੱਗੇਗੀ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨ ਸਿੰਘ, ਬਾਬਾ ਪਿਆਰਾ ਸਿੰਘ, ਸ੍ਰੀ ਮਨੋਜ ਕੁਮਾਰ ਮਿੰਟੂ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ।  

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ