ਪੰਜਾਬ

ਪੰਜਾਬ ਪੁਲਿਸ ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂਵਿਰੁੱਧ ਵੱਡੀ ਕਾਰਵਾਈ; 52 ਐਫਆਈਆਰ ਦਰਜ, 17 ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | May 25, 2023 06:53 PM

ਚੰਡੀਗੜ੍ਹ-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ 'ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰਵਾ ਦਿੱਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਵੱਲੋਂ ਦੂਰਸੰਚਾਰ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਪਛਾਣ ਦੇ ਜਾਅਲੀ ਸਬੂਤਾਂ ਦੇ ਆਧਾਰ 'ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਜ਼ਿਆਦਾਤਰ ਸਾਈਬਰ ਅਪਰਾਧਾਂ ਅਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਜਾਅਲੀ ਦਸਤਾਵੇਜ਼ਾਂ 'ਤੇ ਜਾਂ ਤੀਜੀ ਧਿਰ ਦੇ ਨਾਵਾਂ ਦੀ ਵਰਤੋਂ ਕਰਕੇ ਜਾਰੀ ਕੀਤੇ ਮੋਬਾਈਲ ਨੰਬਰਾਂ ਰਾਹੀਂ ਅੰਜ਼ਾਮ ਦਿੱਤਾ ਜਾਂਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਅਲੀ ਸਬੂਤਾਂ ਦੇ ਆਧਾਰ 'ਤੇ ਸਿਮ ਕਾਰਡ ਵੇਚਣ ਵਾਲੇ ਪੁਆਇੰਟ ਆਫ ਸੇਲਜ਼ (ਪੀਓਐਸ) ਡਿਸਟ੍ਰੀਬਿਊਟਰਾਂ/ਏਜੰਟਾਂ ਅਤੇ ਹੋਰ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਜਾਅਲੀ ਦਸਤਾਵੇਜ਼ਾਂ 'ਤੇ ਸਿਮ ਕਾਰਡਾਂ ਦੀ ਵਿਕਰੀ ਵਿੱਚ ਸ਼ਾਮਲ ਅਜਿਹੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ ਭਾਰਤੀ ਦੰਡਾਵਲੀ ਦੀ ਧਾਰਾ 420, 465, 467 ਅਤੇ 471 ਤਹਿਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।
ਵੇਰਵੇ ਦਿੰਦਿਆਂ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਉਹਨਾਂ ਨੇ ਦੂਰਸੰਚਾਰ ਵਿਭਾਗ ਅਤੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨਾਲ ਕਈ ਮੀਟਿੰਗਾਂ ਕੀਤੀਆਂ, ਜਿਸ ਉਪਰੰਤ ਇਹ ਕਾਰਵਾਈ ਆਰੰਭੀ ਗਈ। ਉਹਨਾਂ ਕਿਹਾ ਕਿ ਇਸ ਸਬੰਧੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ ਅਤੇ ਜਾਅਲੀ ਦਸਤਾਵੇਜਾਂ ਰਾਹੀਂ ਜਾਰੀ ਕੀਤੇ ਸਿਮ ਕਾਰਡਾਂ ਦੀ ਸ਼ਨਾਖਤ ਕਰਨ ਲਈ ਮੁਹਿੰਮ ਜਾਰੀ ਹੈ। ਉਹਨਾਂ ਕਿਹਾ ਕਿ ਇੱਕ ਮਾਮਲੇ ਵਿੱਚ ਜਾਅਲੀ ਦਸਤਾਵੇਜਾਂ ਦੀ ਵਰਤੋਂ ਕਰਕੇ ਇੱਕੋ ਫੋਟੋ ਨਾਲ ਨਾਮ ਬਦਲ ਕੇ 500 ਦੇ ਕਰੀਬ ਸਿਮ ਕਾਰਡ ਜਾਰੀ ਕੀਤੇ ਗਏ ਹਨ।
ਸਪੈਸ਼ਲ ਡੀਜੀਪੀ ਨੇ ਪੰਜਾਬ ਭਰ ਦੇ ਰਿਟੇਲਰਾਂ ਨੂੰ ਆਪਣੇ ਗਾਹਕ ਨੂੰ ਜਾਣੋ (ਕੇ.ਵਾਈ.ਸੀ.) ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਵਿਸ਼ੇਸ਼ ਟੀਮਾਂ ਜ਼ਿਲ੍ਹਾ ਪੁਲਿਸ ਨਾਲ ਤਾਲਮੇਲ ਕਰਕੇ ਉਹਨਾਂ ਸਿਮ ਕਾਰਡ ਰਿਟੇਲਰਾਂ ਦੀ ਪਛਾਣ ਕਰ ਰਹੀਆਂ ਹਨ, ਜਿਨ੍ਹਾਂ ਨੇ ਪਛਾਣ ਦੇ ਇੱਕੋ ਸਬੂਤ ਨਾਲ ਵੱਖ-ਵੱਖ ਮੋਬਾਈਲ ਫ਼ੋਨ ਨੰਬਰ ਜਾਰੀ ਕੀਤੇ ਹਨ। ਉਹਨਾਂ ਅੱਗੇ ਕਿ ਕਿਹਾ ਕਿ ਉਹ ਅਜਿਹੇ ਏਜੰਟਾਂ ਨੂੰ ਬਲੈਕਲਿਸਟ ਕਰਨ ਲਈ ਦੂਰਸੰਚਾਰ ਅਥਾਰਟੀਆਂ ਕੋਲ ਮੁੱਦਾ ਉਠਾਉਣਗੇ।
ਦੱਸਣਯੋਗ ਹੈ ਕਿ ਪੁਲਿਸ ਵੱਲੋਂ ਪਛਾਣ ਦੇ ਜਾਅਲੀ ਸਬੂਤਾਂ ਰਾਹੀਂ ਜਾਰੀ ਕੀਤੇ ਗਏ ਇਨ੍ਹਾਂ ਸਿਮ ਕਾਰਡਾਂ ਦੇ ਅਸਲ ਉਪਭੋਗਤਾ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ