ਪੰਜਾਬ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ

ਕੌਮੀ ਮਾਰਗ ਬਿਊਰੋ | May 25, 2023 08:42 PM

ਚੰਡੀਗੜ-ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾ ਕਿਹਾ ਕਿ ਖਰੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ।

ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

 

Have something to say? Post your comment

 

ਪੰਜਾਬ

ਕਿਰਤ ਦਾਨ ਸੇਵਾ ਸੁਸਾਇਟੀ ਰਾਜਪੁਰਾ ਵੱਲੋਂ ਸੈਦਖੇੜੀ ਸਕੂਲ ਵਿੱਚ ਫਲਾਂ ਦੇ ਪੌਦੇ ਲਗਾਏ

ਨਗਰ ਕੌਂਸਲ ਬਰੇਟਾ ਸ਼ਹਿਰ 'ਚ ਟੈਕਸਾਂ 'ਚ ਭਾਰੀ ਕਟੌਤੀ- ਵਿਧਾਇਕ ਬੁੱਧ ਰਾਮ

ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੋੜਨਾ ਜਰੂਰੀ- ਵਿਧਾਇਕ ਵਿਜੈ ਸਿੰਗਲਾ

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਦੇਵੇਗਾ ਵੱਡਾ ਹੁਲਾਰਾ 

ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ: ਮੀਤ ਹੇਅਰ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਈ. ਓ. ਟੀ. ’ਤੇ ਸ਼ਾਰਟ ਟਰਮ ਕੋਰਸ ਕਰਵਾਇਆ

ਅਦਾਲਤਾਂ ਵਿੱਚ 5 ਕਰੋੜ ਤੋਂ ਵੱਧ ਕੇਸ ਪੈਂਡਿੰਗ: ਸੰਸਦ ਮੈਂਬਰ ਅਰੋੜਾ ਨੇ ਰਾਜ ਸਭਾ ਵਿੱਚ ਅਦਾਲਤੀ ਕੇਸਾਂ ਦੇ  ਪੈਂਡਿੰਗ ਹੋਣ ਦਾ ਉਠਾਇਆ ਮੁੱਦਾ

ਭਾਕਿਯੂ ਏਕਤਾ ਡਕੌਂਦਾ ਦੀਆਂ ਔਰਤ ਕਾਰਕੁਨਾਂ ਦੀ ਹੋਈ ਸੂਬਾਈ ਵਿਸ਼ੇਸ਼ ਮੀਟਿੰਗ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ