BREAKING NEWS

ਪੰਜਾਬ

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ

ਕੌਮੀ ਮਾਰਗ ਬਿਊਰੋ | May 25, 2023 08:45 PM

ਚੰਡੀਗੜ੍ਹ-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

Have something to say? Post your comment

 

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਫੁੱਟਬਾਲ ਚਂੈਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਸਰਕਾਰ ਜਾਣ ਬੁਝ ਕੇ ਸਿੱਖਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ-ਦਮਦਮੀ ਟਕਸਾਲ ਅਜਨਾਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਲਗਾਏ ਹਨ 4 ਬੰਬ ਅਣਪਛਾਤੀ ਕਾਲ ਨੇ ਪੁਲੀਸ ਨੂੰ ਪਾ ਦਿੱਤੀਆਂ ਭਾਜੜਾ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਸ਼ਾਹਮੁਖੀ ਵਿੱਚ ਛਪੇ ਗੁਰਭਜਨ ਗਿੱਲ ਦੇ ਕਾਵਿ ਸੰਗ੍ਰਹਿ “ਖ਼ੈਰ ਪੰਜਾਂ ਪਾਣੀਆਂ ਦੀ”ਅਤੇ “ਸੁਰਤਾਲ”ਡਾਃ ਇਸ਼ਤਿਆਕ ਅਹਿਮਦ ,ਡਾਃ ਸ ਸ ਜੌਹਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ

ਔਰਤ ਪਹਿਲਵਾਨਾਂ ਅਤੇ ਡਾਕਟਰ ਨਵਸਰਨ ਦਾ ਘੋਲ ਦਬਾਉਣ ਵਿਰੁੱਧ ਨਿੱਤਰੀਆਂ ਪੰਜਾਬ ਦੀਆਂ ਜਥੇਬੰਦੀਆਂ

ਦੇਸ ਧ੍ਰੋਹ ਮੱਦ ਸਬੰਧੀ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਸੁਪਰੀਮ ਕੋਰਟ ਦੇ ਫੈਸਲਿਆਂ ਦੀ ਭਾਵਨਾ ਵਿਰੁੱਧ: ਬਾਬਾ ਬਲਬੀਰ ਸਿੰਘ

ਰੇਲ ਹਾਦਸਿਆਂ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ