ਨੈਸ਼ਨਲ

ਆਪ ਨੇਤਾ ਸਤੇਂਦਰ ਜੈਨ ਨੂੰ ਸਿਹਤ ਦੇ ਆਧਾਰ 'ਤੇ 6 ਹਫਤਿਆਂ ਲਈ ਸੁਪਰੀਮ ਕੋਰਟ ਵਲੋਂ ਮਿਲੀ ਅੰਤਰਿਮ ਜ਼ਮਾਨਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 26, 2023 07:36 PM

ਨਵੀਂ ਦਿੱਲੀ -ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਵਿਗੜੀ ਹੋਈ ਸਿਹਤ ਨੂੰ ਦੇਖਦਿਆਂ 6 ਹਫਤੇਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਤੋਂ ਬਾਹਰ ਕਿਤੇ ਨਹੀਂ ਜਾ ਸਕਦੇ ਹਨ ਅਤੇ ਨਾ ਹੀ ਮੀਡੀਆ ਵਿੱਚ ਕੋਈ ਬਿਆਨ ਦੇ ਸਕਦੇ ਹਨ।

ਜ਼ਿਕਰਯੋਗ ਹੈ ਕਿ ਸਤੇਂਦਰ ਜੈਨ ਬੁੱਧਵਾਰ ਰਾਤ ਤਿਹਾੜ ਜੇਲ ਦੇ ਬਾਥਰੂਮ 'ਚ ਚੱਕਰ ਆਉਣ ਕਾਰਨ ਡਿੱਗ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ 'ਚ ਕੋਈ ਸੁਧਾਰ ਨਾ ਹੋਣ 'ਤੇ ਵੀਰਵਾਰ ਨੂੰ ਉਨ੍ਹਾਂ ਨੂੰ ਐਲਐਨਜੇਪੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ । ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 31 ਮਈ 2022 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
ਸੁਪਰੀਮ ਕੋਰਟ ਵਿੱਚ ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਪਿਛਲੇ ਹਫ਼ਤੇ ਅਦਾਲਤ ਨੂੰ ਦੱਸਿਆ ਸੀ ਕਿ ਸਾਬਕਾ ਮੰਤਰੀ ਦਾ ਵਜ਼ਨ 35 ਕਿਲੋ ਘਟ ਗਿਆ ਹੈ, ਹੱਡੀਆਂ ਦਾ ਢਾਂਚਾ ਬਣ ਗਿਆ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਵੀ ਪੀੜਤ ਹਨ।

Have something to say? Post your comment

 

ਨੈਸ਼ਨਲ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ