ਨੈਸ਼ਨਲ

ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਨਾਲ ਹੋ ਰਹੇ ਧੱਕੇ ਦਾ ਮਸਲਾ ਉਪ ਰਾਸ਼ਟਰਪਤੀ, ਚਾਂਸਲਰ, ਪੰਜਾਬ ਯੂਨੀਵਰਸਿਟੀ ਕੋਲ ਉਠਾਇਆ ਵਿਕਰਮਜੀਤ ਸਾਹਨੀ ਨੇ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | May 30, 2023 07:31 PM

ਸ੍ਰ, ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ ਨੇ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਹਾਲ ਵਿਚ ਹੀ ਅੰਡਰ ਗ੍ਰੈਡੂਏਟ ਕੋਰਸਾਂ ਵਿਚੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੈ ਵਜੋਂ ਹਟਾਉਣ ਦਾ ਮਸਲਾ ਯੂਨੀਵਰਸਿਟੀ ਦੇ ਸਰਵੁਚ ਅਧਿਕਾਰੀ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ ਜਗਦੀਪ ਧਨਕੜ ਕੋਲ ਉਠਾਇਆ ਹੈ।

ਉਪ ਰਾਸ਼ਟਰਪਤੀ ਨੂੰ ਲਿਖੇ ਇਕ ਹੰਗਾਮੀ ਪੱਤਰ ਵਿਚ ਸ੍ਰ. ਸਾਹਨੀ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਵਿਦਿਆਰਥੀਆਂ ਲਈ ਬਣੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਦੀ ਪੜ੍ਹਾਈ ਤੋਂ ਵਿਰਵੇ ਨਹੀਂ ਕੀਤਾ ਜਾ ਸਕਦਾ।
ਉਹਨਾ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੇ ਦੋ ਸੌ ਤੋਂ ਵਧ ਕਾਲਜ ਜੁੜੇ ਹੋਏ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਦੂਸਰੀਆਂ ਯੂਨੀਵਰਸਿਟਿਆਂ ਜਿਵੇਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਾਂਗ ਹੀ ਪੰਜਾਬੀ ਦੀ ਪੜ੍ਹਾਈ ਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।
ਸ੍ਰ. ਸਾਹਨੀ ਨੇ ਉਪ ਰਾਸ਼ਟਰਪਤੀ ਦੇ ਧਿਆਨ ਵਿਚ ਲਿਆਂਦਾ ਹੈ ਕਿ ਸਿੰਡੀਕੇਟ ਦਾ ਇਹ ਫੈਸਲਾ ਪੰਜਾਬ ਭਾਸ਼ਾ ਐਕਟ ਦੀ ਘੋਰ ਉਲੰਘਣਾ ਹੈ ਅਤੇ ਇਸ ਨੂੰ ਤੁਰੰਤ ਬਦਲੇ ਜਾਣ ਦੀ ਲੋੜ ਹੈ। ਉਹਨਾ ਇਹ ਵੀ ਸਵਾਲ ਉਠਾਇਆ ਹੈ ਕਿ ਜਦੋਂ ਬੋਰਡ ਆਫ ਸਟੱਡੀਜ਼ ਅਤੇ ਲੈਂਗੂਏਗ ਫੈਕਲਟੀ ਨੇ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੀ ਸਿਫਾਰਸ਼ ਕੀਤੀ ਸੀ ਤਾਂ ਸਿੰਡੀਕੇਟ ਨੂੰ ਇਹ ਫੈਸਲਾ ਬਦਲਣ ਦਾ ਕੋਈ ਅਧਿਕਾਰ ਨਹੀਂ ਸੀ।
ਸ੍ਰ ਸਾਹਨੀ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿਚ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਅਤੇ ਪੰਜਾਬੀ ਨਾਲ ਕੋਈ ਵੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਪੰਜਾਬੀ ਪ੍ਰੇਮੀ ਭਾਵੇਂ ਉਹ ਹਿੰਦੂ, ਸਿੱਖ ਜਾਂ ਮੁਸਲਿਮ ਕੋਈ ਵੀ ਹੋਵੇ ਇਸ ਧੱਕੇ ਸ਼ਾਹੀ ਦੇ ਫਿਲਾਫ ਡਟੇਗਾ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ