ਪੰਜਾਬ

ਖਾਲਸਾ ਕਾਲਜ ਵਿਖੇ ਅਧਿਆਪਕਾਂ, ਮੈਨੇਜਮੈਂਟ ਵੱਲੋਂ ਪੋਰਟਲ ਦੇ ਵਿਰੋਧ ’ਚ ਵਿਸ਼ਾਲ ਧਰਨਾ

ਕੌਮੀ ਮਾਰਗ ਬਿਊਰੋ | May 31, 2023 09:20 PM

ਅੰਮ੍ਰਿਤਸਰ-ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੀ ਸਾਂਝੀ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਹੇਠ ਅੱਜ ਖਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਖ਼ਾਲਸਾ ਮੈਨੇਜ਼ਮੈਂਟ ਅਤੇ ਅਧਿਆਪਕਾਂ ਵੱਲੋਂ ਕੇਂਦਰੀਕ੍ਰਿਤ ਦਾਖਲਾ ਪੋਰਟਲ ’ਤੇ ਸੂਬਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ।

ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਏਡਿਡ ਕਾਲਜ ਮੈਨੇਜਮੈਂਟ ਫੈਡਰੇਸ਼ਨ ਦੇ ਪ੍ਰਧਾਨ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਕੌਂਸਲ ਮੈਂਬਰ, ਸਮੂਹ ਖਾਲਸਾ ਸੰਸਥਾਵਾਂ ਦੇ ਪ੍ਰਿੰਸੀਪਲ, ਪੀ. ਸੀ. ਸੀ. ਟੀ. ਯੂ. ਕੇਡਰ, ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵੀ ਧਰਨਾ ਦਿੰਦਿਆਂ ਜ਼ੋਰਦਾਰ ਰੋਸ ਪ੍ਰਗਟ ਵੀ ਕੀਤਾ। ਉਨ੍ਹਾਂ ਨੇ ਦੋਸ਼ ਲਗਾਉਂਦਿਆ ਕਿਹਾ ਕਿ ਪ੍ਰਸਤਾਵਿਤ ਪੋਰਟਲ ਜਿਸ ਦਾ ਉਦੇਸ਼ ਸੂਬੇ ’ਚ ਉੱਚ ਸਿੱਖਿਆ ਦੀਆਂ ਸੰਸਥਾਵਾਂ ਨੂੰ ਤਬਾਹ ਕਰਨਾ ਹੈ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅਫ਼ਸਰਸ਼ਾਹੀ ਦਬਾਅ ਹੇਠ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਅਪਨਾਉਣ ਲਈ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਰਾਜ ਦੀ ‘ਆਪ’ ਸਰਕਾਰ ’ਤੇ ਮਨਮਾਨੇ, ਪੱਖਪਾਤੀ ਅਤੇ ਜ਼ਬਰਦਸਤੀ ਕਦਮ ਚੁੱਕਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਨਾਲ ਕਾਲਜਾਂ ਨੂੰ ਪ੍ਰਬੰਧਕੀ ਅਤੇ ਵਿੱਤੀ ਤੌਰ ’ਤੇ ਨੁਕਸਾਨ ਹੋਵੇਗਾ ਕਿਉਂਕਿ ਰਾਜ ਦੇ ਕਾਲਜ ਪਹਿਲਾਂ ਹੀ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਮੱਦੇਨਜ਼ਰ ਘੱਟ ਰਹੇ ਦਾਖਲੇ ਕਾਰਨ ਫੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।

ਪ੍ਰਦਰਸ਼ਨਕਾਰੀਆਂ ਨੂੰ ਆਪਣੇ ਸੰਬੋਧਨ ’ਚ ਸ: ਮਜੀਠੀਆ ਅਤੇ ਸ: ਛੀਨਾ ਨੇ ਸਾਂਝੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਸਬੰਧਿਤ ਧਿਰਾਂ ਦੀ ਗੱਲ ਨਾ ਸੁਣਨ ਅਤੇ ‘ਤਾਨਾਸ਼ਾਹੀ ਦੀ ਨੀਤੀ’ ਅਪਣਾਉਣ ਲਈ ਨਿਸ਼ਾਨਾ ਸਾਂਧਿਆ। ਉਨ੍ਹਾਂ ਉਚੇਰੀ ਸਿੱਖਿਆ ਵਿਭਾਗ ਅਤੇ ਡੀ. ਪੀ. ਆਈ. ਅਧਿਕਾਰੀਆਂ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਪ੍ਰਾਈਵੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕਾਲਜਾਂ ਨੂੰ ਨਿਪੁੰਸਕ ਬਣਾਉਣ ਲਈ ਮਜ਼ਬੂਰ ਹਨ।

 

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ