ਪੰਜਾਬ

ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ

ਕੌਮੀ ਮਾਰਗ ਬਿਊਰੋ | May 31, 2023 09:44 PM

ਚੰਡੀਗੜ੍ਹ-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27, 314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5, 46, 28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

Have something to say? Post your comment

 

ਪੰਜਾਬ

ਡਾਕਟਰ ਸੁਰਿੰਦਰ ਕੌਰ ਵੱਲੋਂ ਲਿਖੀ ਖੋਜ ਭਰਪੂਰ ਕਿਤਾਬ ਜੱਸਾ ਸਿੰਘ ਰਾਮਗੜੀਆ ਰਿਲੀਜ

ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਨੇ ਕੀਤਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸਨਮਾਨਿਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਪੰਜਾਬ ਪੁਲਿਸ ਵੱਲੋਂ 72 ਦਿਨਾਂ 'ਚ 10,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼- ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ

ਫਤਹਿ ਮਾਰਚ ਵਿੱਚ ਬਾਬਾ ਬਲਬੀਰ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਆਯੋਜਨ

ਪੰਜਾਬ ਸਰਕਾਰ ਵੱਲੋਂ ਔਰਤਾਂ ਵਿਰੁੱਧ ਹਿੰਸਾਂ ਖ਼ਿਲਾਫ਼ ਜੰਗ ਜਾਰੀ, ਹਰ ਜ਼ਿਲ੍ਹੇ 'ਚ ਸਖੀ ਵਨ ਸਟਾਪ ਐਮਰਜੈਂਸੀ ਸੇਵਾਵਾਂ ਉਪਲਬੱਧ

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ