ਪੰਜਾਬ

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 103 ਕੁਇੰਟਲ ਕਣਕ ਤੇ 51 ਹਜ਼ਾਰ ਰੁਪਏ ਭੇਟ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | June 01, 2023 05:07 PM
 
ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਅਰਪਣ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਵੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾਂਦੀਆਂ ਹਨ।
ਇਸ ਮੌਕੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦੇ ਹਨ। ਇਸ ਮੌਕੇ ਡਾ. ਸੁਖਬੀਰ ਸਿੰਘ, ਸ. ਮੱਖਣ ਸਿੰਘ ਨੰਬਰਦਾਰ, ਬਾਬਾ ਹਰਪਾਲ ਸਿੰਘ, ਬਾਬਾ ਜਸਪ੍ਰੀਤ ਸਿੰਘ, ਸ. ਆਰ ਪੀ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ