ਪੰਜਾਬ

ਨਹਿਰੀ ਪਾਣੀ ਕਿਸਾਨ ਭਰਾਵਾਂ ਦੇ ਖੇਤਾਂ ਤੱਕ, ਪੰਜਾਬ ਵਿਆਪੀ ਮੁਹਿੰਮ ਸ਼ੁਰੂ ਕੀਤੀ ਭਗਵੰਤ ਸਰਕਾਰ ਨੇ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | June 01, 2023 05:21 PM
 
ਸੰਗਰੂਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨ ਭਰਾਵਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਸ਼ੁਰੂ ਕੀਤੀ ਪੰਜਾਬ ਵਿਆਪੀ ਮੁਹਿੰਮ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉੱਭਾਵਾਲ ਵਿਖੇ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੀਬ 1 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ 4 ਮੋਘਿਆਂ ਲਈ ਅੰਡਰ ਗਰਾਊਂਡ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਕਾਰਜਾਂ ਨੂੰ ਪਾਰਦਰਸ਼ਤਾ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
 
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਹਲਕਾ ਸੁਨਾਮ ਦੇ 47 ਪਿੰਡਾਂ ਵਿੱਚ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਪ੍ਰੋਜੈਕਟ ਪਿਛਲੇ ਦਿਨੀਂ ਆਰੰਭਿਆ ਗਿਆ ਹੈ ਜਿਸ ਤਹਿਤ ਜਮੀਨਦੋਜ਼ ਪਾਈਪਲਾਈਨ ਪਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਲਈ 68 ਕਰੋੜ ਰੁਪਏ ਦਾ ਪ੍ਰੋਜੈਕਟ ਮੰਜੂਰ ਕੀਤਾ ਗਿਆ ਹੈ ਜਿਸ ਦੇ ਪਹਿਲੇ ਪੜਾਅ ਤਹਿਤ ਕੰਮ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਸਰਕਾਰ ਧਰਤੀ ਦੇ ਹੇਠਲੇ ਪਾਣੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਇਹ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ ਜਿਸ ਵਿੱਚ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਦੀ ਵੀ ਲੋੜ ਹੈ।
 
ਇਸ ਮੌਕੇ ਅਵਤਾਰ ਸਿੰਘ ਚਹਿਲ, ਰਣਬੀਰ ਸਿੰਘ ਜੌਹਲ, ਮੋਤਾ ਸਿੰਘ ਢੀਂਡਸਾ, ਜਗਜੀਵਨ ਸਿੰਘ ਢੀਂਡਸਾ, ਐਸ ਡੀ ਓ ਪੰਜਾਬ ਜਲ ਸਰੋਤ ਵਿਭਾਗ ਗਗਨਦੀਪ ਸਿੰਘ, ਜੇ.ਈ ਗੁਰਦੀਪ ਸਿੰਘ ਜੇ.ਈ ਜੋਤਵੀਰ ਸਿੰਘ, ਜੇ.ਈ ਦੀਪਕ ਸਿੰਘ, ਜਗਨਨਾਥ ਸ਼ਰਮਾ, ਲਾਭ ਸਿੰਘ ਨੀਲੋਵਾਲ, ਪਰਮਿੰਦਰ ਸਿੰਘ ਧਾਲੀਵਾਲ, ਕਰਮਜੀਤ ਸਿੰਘ ਨੰਬਰਦਾਰ, ਲਖਵੀਰ ਸਿੰਘ ਢੀਂਡਸਾ, ਸੁਖਮਿੰਦਰ ਸਿੰਘ ਗੋਰਖੀ, ਰਾਮ ਅਵਤਾਰ ਸਿੰਘ, ਬਲਕਾਰ ਸਿੰਘ, ਮੇਲਾ ਸਿੰਘ, ਕੁਲਵੀਰ ਸਿੰਘ, ਸੀਪਾ ਉਭਾਵਾਲ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 130.07 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜ ਮੈਂਬਰੀ ਭਰਤੀ ਕਮੇਟੀ ਮੈਂਬਰਾਂ ਨੇ ਹੁਸ਼ਿਆਰਪੁਰ ਮੀਟਿੰਗ ਵਿੱਚ ਹਰ ਖੇਤਰ ਤੋਂ ਕੀਤੀ ਲਾਮਬੰਦੀ ਦੀ ਅਪੀਲ

ਮੁਫ਼ਤ ਮੈਗਾ ਮੈਡੀਕਲ ਚੈਂਕਅਪ ਕੈਂਪ “ਮਾਲੇਰਕੋਟਲਾ ਕਲੱਬ” ਵਿਖੇ 25 ਮਈ ਨੂੰ

ਖਾਲਸਾ ਕਾਲਜ ਨਰਸਿੰਗ ਵੱਲੋਂ ਜਿਗਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਨਸ਼ਾ ਮੁਕਤੀ ਯਾਤਰਾ-  ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

ਪਿਛਲੀਆਂ ਸਰਕਾਰਾਂ ਦੇ ਹੱਥ ਆਮ ਆਦਮੀ ਦੇ ਖ਼ੂਨ ਨਾਲ ਰੰਗੇ ਹੋਏ ਹਨ: ਭਗਵੰਤ ਸਿੰਘ ਮਾਨ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਟਿੰਗ ਰਿਟਰੀਟ ਸਮਾਰੋਹ ਅੱਜ ਤੋਂ ਸ਼ੁਰੂ