ਪੰਜਾਬ

ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | June 01, 2023 06:37 PM

ਚੰਡੀਗੜ੍ਹ-
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।

ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

ਗੁਨਜੀਤ ਰੂਚੀ ਬਾਵਾ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ

ਖ਼ਾਲਸਾ ਕਾਲਜ ਲਾਅ ਵਿਖੇ ਕ੍ਰਿਮੀਨਲ ਮੂਟ ਕੋਰਟ ਪ੍ਰੋਗਰਾਮ ਕਰਵਾਇਆ ਗਿਆ

13ਵੀਂ ਸਟੀਲ ਸਟ੍ਰਿਪਸ ਗਰੁੱਪ ਨੈਸ਼ਨਲ ਓਪਨ ਬ੍ਰਿਜ ਚੈਂਪੀਅਨਸ਼ਿਪ 23 ਮਈ ਤੋਂ, ਸਭ ਤਿਆਰੀਆਂ ਮੁਕੰਮਲ

ਸਰਨਾ ਭਰਾ ਅਦਾਲਤ ਵਿਚ ਪਾਏ ਕੇਸ ਵਾਪਿਸ ਲੈਣ, ਕਮੇਟੀ ਦੀਆਂ ਮਿਡ ਟਰਮ ਚੋਣਾਂ ਦਾ 24 ਘੰਟਿਆਂ ਅੰਦਰ ਕਰਾਂਗੇ ਐਲਾਨ: ਕਾਲਕਾ/ਕਾਹਲੋਂ

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ - ਇਆਲ਼ੀ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਇਕ ਵਾਰ ਮੁੜ ਤੋ ਹੋਏ ਆਹਮੋ ਸਾਹਮਣੇ

ਜਥੇਦਾਰਾਂ ਨੇ ਭਾਈ ਢਡਰੀਆ ਵਾਲਾ ਨੂੰ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਤੇ ਪੰਥਕ ਰਵਾਇਤਾਂ ਅਨੁਸਾਰ ਕੇਵਲ ਸਿੱਖੀ ਪ੍ਰਚਾਰ ਕਰਨ ਲਈ ਕੀਤਾ ਆਦੇਸ਼ ਕੀਤਾ