ਪੰਜਾਬ

ਬਰਨਾਲਾ ਜ਼ਿਲ੍ਹੇ ਵਿੱਚ ਭਾਕਿਯੂ ਏਕਤਾ ਡਕੌਂਦਾ ਨੇ ਚਾਰ ਥਾਵਾਂ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | June 01, 2023 07:12 PM
ਐੱਸਕੇਐੱਮ ਦੇ ਪਹਿਲਵਾਨ ਖਿਡਾਰਨਾਂ ਦੇ ਹੱਕ ਵਿੱਚ ਉਲੀਕੇ ਗਏ ਸੰਘਰਸ਼ ਸੱਦੇ ਨੂੰ ਲਾਗੂ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਵੱਲੋਂ 4 ਥਾਵਾਂ (ਬਰਨਾਲਾ, ਮਹਿਲਕਲਾਂ, ਭਦੌੜ ਤੇ ਤਪਾ) 'ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
 
ਬਰਨਾਲਾ ਬਲਾਕ ਦੇ ਸਾਰੇ ਕਿਸਾਨ ਅਤੇ ਸਹਿਯੋਗੀ ਜਨਤਕ ਜਥੇਬੰਦੀਆਂ ਦੇ ਆਗੂ ਦਾਣਾ ਮੰਡੀ ਬਰਨਾਲਾ ਵਿਖੇ ਇਕੱਠੇ ਹੋਏ ਅਤੇ ਸ਼ਹਿਰ ਵਿੱਚ ਮਾਰਚ ਕਰਦਿਆਂ ਕਚਹਿਰੀ ਚੌਂਕ ਵਿੱਚ ਮੋਦੀ ਹਕੂਮਤ ਦਾ ਪੁਤਲਾ ਫੂਕਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦੇ ਜੀਏ ਟੂ ਡੀਸੀ ਬਰਨਾਲਾ ਨੇ ਮੰਗ ਪੱਤਰ ਹਾਸਲ ਕਰਕੇ ਵਿਸ਼ਵਾਸ ਦਿਵਾਇਆ ਕਿ ਉਹ ਇਹ ਮੰਗ ਪੱਤਰ ਜਲਦ ਰਾਸ਼ਟਰਪਤੀ ਨੂੰ ਭੇਜ ਦਿੱਤਾ ਜਾਵੇਗਾ।
 
ਮਹਿਲਕਲਾਂ ਬਲਾਕ ਦੇ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਦਾਣਾ ਮੰਡੀ ਮਹਿਲਕਲਾਂ ਦੇ ਸ਼ੈੱਡ ਹੇਠ ਇਕੱਠੇ ਹੋਏ ਅਤੇ ਮਾਰਚ ਕਰਕੇ ਤਹਿਸੀਲ ਦਫਤਰ ਅੱਗੇ ਮੋਦੀ ਹਕੂਮਤ ਦਾ ਪੁਤਲਾ ਫੂਕਿਆ। ਸ਼ਹਿਣਾ ਬਲਾਕ ਭਦੌੜ ਅਤੇ ਤਪਾ ਵਿਖੇ ਮੋਦੀ ਹਕੂਮਤ ਅਰਥੀ ਸਾੜ੍ਹ ਮੁਜ਼ਾਹਰਾ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸਾਰੀਆਂ ਜਨਤਕ ਜਮਹੂਰੀ ਮੁਲਾਜ਼ਮ, ਮਜ਼ਦੂਰ, ਔਰਤ, ਨੌਜਵਾਨ, ਵਿਦਿਆਰਥੀਆਂ ਜਥੇਬੰਦੀਆਂ, ਖੇਡ ਕਲੱਬਾਂ ਦਾ ਇਨ੍ਹਾਂ ਅਰਥੀ ਸਾੜ੍ਹ ਮੁਜ਼ਾਹਰਿਆਂ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। 
 
ਆਗੂਆਂ ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਭਦੌੜ, ਸਾਹਿਬ ਸਿੰਘ ਬਡਬਰ, ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਬਾਬੂ ਸਿੰਘ ਖੁੱਡੀ ਕਲਾਂ, ਅਮਨਦੀਪ ਸਿੰਘ ਰਾਏਸਰ, ਕਾਲਾ ਜੈਦ ਭਦੌੜ ਨੇ ਪਹਿਲਵਾਨ ਖਿਡਾਰਨਾਂ ਉੱਤੇ ਬੋਲੇ ਜਾ ਰਹੇ ਵੱਡੇ ਹਮਲੇ ਨੂੰ ਠੱਲਣ ਅਤੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਮੋਦੀ ਹਕੂਮਤ ਵੱਲੋਂ ਪਹਿਲਵਾਨ ਖਿਡਾਰਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ।
 
ਇਸ ਸਮੇਂ ਪ੍ਰੇਮਪਾਲ ਕੌਰ, ਚਰਨਜੀਤ ਕੌਰ, ਡਾ ਰਜਿੰਦਰ ਪਾਲ, ਹਰਚਰਨ ਚਹਿਲ, ਗੁਰਮੀਤ ਸਿੰਘ ਸੁਖਪੁਰਾ, ਖੁਸਮੰਦਰ ਪਾਲ, ਕੁਲਵੀਰ ਸਿੰਘ, ਜਗਦੀਸ਼ ਸਿੰਘ, ਅਵਤਾਰ ਸਿੰਘ, ਅੰਮ੍ਰਿਤ ਪਾਲ, ਕੁਲਦੀਪ ਸਿੰਘ ਆਦਿ ਆਗੂਆਂ ਨੇ ਵੀ ਵਿਚਾਰ ਪੇਸ਼ ਕੀਤੇ।
 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ