ਹਰਿਆਣਾ

ਹਰਿਆਣਾ ਦੇ ਕਾਲਜਾਂ ਦੀ ਏਫਲੀਏਸ਼ਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਕੀਤੀ ਜਾਵੇ - ਮੁੱਖ ਮੰਤਰੀ ਮਨੋਹਰ ਲਾਲ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | June 01, 2023 07:12 PM

ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ,  ਚੰਡੀਗੜ੍ਹ  ਵਿਚ ਹਰਿਆਣਾ ਦੀ ਹਿੱਸੇਦਾਰੀ ਦੀ ਬਹਾਲੀ ਅਤੇ ਹਰਿਆਣਾ ਸੂਬੇ ਦੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਨਾਲ ਏਫਲੀਏਸ਼ਨ ਦੀ ਦਿਸ਼ਾ ਵਿਚ ਸਕਾਰਾਤਮਕ ਕਦਮ ਵਧੇ ਹਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪਰੋਹਿਤ ਦੀ ਅਗਵਾਈ ਹੇਠ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਾਲ ਬਹੁਤ ਸਾਕਾਰਤਮਕ ਮਾਹੌਲ ਵਿਚ ਮੀਟਿੰਗ ਹੋਈਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਕਿਹਾ ਕਿ ਸਿਖਿਆ ਦੇ ਖੇਤਰ ਵਿਚ ਅੱਜ ਬਹੁਤ ਵਿਕਾਸ ਹੋ ਰਿਹਾ ਹੈ ਗ੍ਰਾਮੀਣ ਖੇਤਰਾਂ ਤਕ ਵੀ ਸਿਖਿਆ ਦੀ ਪਹੁੰਚ ਹੋਵੇ,  ਇਸ ਦੇ ਲਈ ਸਾਰੀ ਸਰਕਾਰਾਂ ਨੂੰ ਕੰਮ ਕਰਨਾ ਚਾਹੀਦਾ ਹੈ ਉਨ੍ਹਾਂ ਨੇ ਦੋਵਾਂ ਮੁੱਖ ਮੰਤਰੀਆਂ ਨੂੰ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਜੋ ਵਿਸ਼ਾ ਹੈ ਉਨ੍ਹਾਂ 'ਤੇ ਆਪਸੀ ਸਹਿਮਤੀ ਨਾਲ ਅੱਗੇ ਵੱਧਨਾ ਚਾਹੀਦਾ ਹੈ ਅਤੇ ਹਰਿਆਣਾ ਦੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦਾ ਵਿਸ਼ਾ ਵੱਡਾ ਵਿਸ਼ਾ ਨਹੀਂ ਹੈ,  ਇਹ ਕਰਨਾ ਸੰਭਵ ਹੈ ਹਰਿਆਣਾ,  ਪੰਜਾਬ ਦੇ ਇਸ ਸਹਿਯੋਗ ਨਾਲ ਯਕੀਨੀ ਰੂਪ ਨਾਲ ਇਕ ਚੰਗੀ ਸ਼ੁਰੂਆਤ ਹੋਵੇਗੀਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ,  1966 ਦੇ ਤਹਿਤ ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਸੂਬੇ ਦਾ ਹਿੱਸਾ ਦਿੱਤਾ ਗਿਆ ਸੀ ਅਤੇ ਹਰਿਆਣਾ ਦੇ ਕਾਲਜ ਅਤੇ ਖੇਤਰੀ ਕੇਂਦਰ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਟ ਸਨ ਪਰ 1973 ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਇਸ ਨੂੰ ਖਤਮ ਕਰ ਦਿੱਤਾ ਗਿਆ ਸੀਉਨ੍ਹਾਂ  ਕਿਹਾ ਕਿ ਅੱਜ ਦੇ ਯੁੱਗ ਵਿਚ ਕੌਮਾਂਤਰੀ ਯੂਨੀਵਰਸਿਟੀ ਤੋਂ ਵੀ ਸੂਬਿਆਂ ਦੇ ਕਾਲਜਾਂ ਦੀ ਏਫਲੀਏਸ਼ਨ  ਹੋ ਰਹੀ ਹੈ ਕੌਮੀ ਸਿਖਿਆ ਨੀਤੀ ਦਾ ਉਦੇਸ਼ ਹੈ ਕਿ ਸਾਰੀ ਵਿਦਿਅਕ ਸੰਸਥਾਨ ਦੇਸ਼ ਦੀ ਉਨਤੀ ਵਿਚ ਸਹਿਯੋਗ ਕਰਨ ਅਤੇ ਸਾਰੇ ਸੂਬਿਆਂ ਦਾ ਆਪਸੀ ਸਬੰਧ ਹੋਰ ਗੂੜੇ ਹੋਣ ਇਸ ਲਈ ਹਰਿਆਣਾ ਦੇ ਕਾਲਜਾਂ ਦੀ ਏਫਲੀਏਸ਼ਨ ਪੰਜਾਬ ਯੂਨੀਵਰਸਿਟੀ,  ਚੰਡੀਗੜ੍ਹ ਤੋਂ ਕੀਤੀ ਜਾਵੇਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੰਜਾਬ੍ਹ ਯੂਨੀਵਰਸਿਟੀ ਇਕ ਕੇਂਦਰੀ ਯੂਨੀਵਰਸਿਟੀ,  ਜਿਸ ਵਿਚ ਹਰਿਆਣਾ ਦੇ ਕਾਲਜ ਦਾ ਵੀ ਏਫਲੀਏਸ਼ਨ ਹੋਣਾ ਚਾਹੀਦਾ ਹੈ ਕੇਂਦਰ ਦੇ ਨਾਲ ਮਿਲ ਕੇ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਨੁੰ ਅੱਗੇ ਵਧਾਏਗੀ ਤਾਂ ਜੋ ਯੂਨੀਵਰਸਿਟੀ ਏਫਲੀਏਟ ਬਣੇ ਅਤੇ ਉਸ ਦੀ ਜਰੂਰਤਾਂ ਵੀ ਪੂਰੀਆਂ ਹੋਣਮੁੱਖ ਮੰਤਰੀ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਕਿ ਨੌਜੁਆਨਾਂ ਦੇ ਭਵਿੱਖ ਲਈ ਪੰਜਾਬ ਦੇ ਕਾਲਜ ਵੀ ਜੇਕਰ ਹਰਿਆਣਾ ਦੇ ਨਾਲ ਜੁੜ ਕੇ ਕੰਮ ਕਰਨਾ ਚਾਹੁੰਣ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਨ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸਾਕਾਰਾਤਮਕ ਰੁੱਖ ਦਿਖਾਉਂਦੇ ਹੋਏ ਇੰਨ੍ਹਾਂ ਵਿਸ਼ਿਆਂ ਨੂੰ ਆਖੀਰੀ ਰੂਪ ਦੇਣ ਲਈ ਕੁੱਝ ਸਮਾਂ ਮੰਗਿਆ ਜੂਨ ਨੂੰ ਮੁੜ ਸਾਰੀ ਪੱਖਾਂ ਦੀ ਮੀਟਿੰਗ ਹੋਵੇਗੀ

ਮੀਟਿੰਗ ਵਿਚ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ,  ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ,  ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ,  ਲੋਕ ਸੰਪਰਕ,  ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ,  ਉੱਚੇਰੀ ਸਿਖਿਆ ਵਿਭਾਗ ਦੇ ਨਿਦੇਸ਼ਕ ਰਾਜੀਵ ਰਤਨ,  ਆਮ ਪ੍ਰਸਾਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ ਆਦਿਤਅ ਦਹਿਆ,  ਪੰਜਾਬ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਰੇਣੂ ਵਿਗ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ