ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਾਰਾਸ਼ਟਰ ਦੇ ਸਿੱਖ ਆਗੂ ਬਾਵਾ ਗੁਰਿੰਦਰ ਸਿੰਘ ਸਿਕਲੀਗਰ ਸਿੱਖ ਬੱਚਿਆਂ ਦੇ ਪਰਿਵਾਰਾਂ ਦੀ ਮਦਦ ਲਈ ਅਗੇ ਆਏ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | June 01, 2023 07:11 PM

ਮਹਾਰਾਸ਼ਟਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਬਾਵਾ ਗੁਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਪਰਬਣੀ ਦੇ ਪਿੰਡ ਪਾਰਕਲਸ ਵਿਚ ਹਿੰਸਕ ਭੀੜ ਵਲੋਂ ਮਾਰੇ ਗਏ ਸਿਕਲੀਗਰ ਸਿੱਖ ਨੌਜਵਾਨ ਕਿਰਪਾਲ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖਮੀ ਹੋਏ ਅਰੁਣ ਸਿੰਘ ਅਤੇ ਗੋਰਾ ਸਿੰਘ ਦੇ ਪਰਿਵਾਰ ਨੂੰ ਇਕ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਇਸ ਦੁਖਦਾਈ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਮਹਾਰਾਸ਼ਟਰ ਇਕਾਈ ਪੂਰਾ ਜ਼ੋਰ ਲਗਾਵੇਗੀ। ਇਸ ਲਈ ਮਹਿੰਗੇ ਵਕੀਲ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ। ਇਸ ਕਾਨੂੰਨੀ ਕਾਰਵਾਈ ਲਈ ਸਾਰਾ ਖਰਚਾ ਸ਼੍ਰੋਮਣੀ ਅਕਾਲੀ ਦਲ ਦੀ ਮਹਾਰਾਸ਼ਟਰ ਇਕਾਈ ਕਰੇਗੀ।
ਅੱਜ ਜਾਣਕਾਰੀ ਦਿੰਦੇ ਬਾਵਾ ਗੁਰਿੰਦਰ ਸਿੰਘ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਦਾ ਪਤਾ ਲਗਦੇ ਸਾਰ ਹੀ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕੀਤੀ। ਦੋਸ਼ੀਆਂ ਦੇ ਖਿਲਾਫ ਐਫ ਆਈ ਆਰ ਦਰਜ ਹੋਈ। ਸ ਬਾਵਾ ਨੇ ਅਗੇ ਕਿਹਾ ਕਿ ਸ ਬਾਦਲ ਨੇ ਪੀੜਤ ਪਰਿਵਾਰ ਦੀ ਮਦਦ ਲਈ ਤੁਰੰਤ ਪਹਿਲ ਕਰਨ ਦਾ ਆਦੇਸ਼ ਕੀਤਾ ਜਿਸ ਤੋਂ ਬਾਅਦ ਉਹਨਾਂ ਪੀੜਤ ਪਰਿਵਾਰਾਂ ਦੀ ਨਿੱਜੀ ਤੌਰ ਤੇ ਮਦਦ ਲਈ ਪਹਿਲ ਕੀਤੀ।
ਸ ਬਾਦਲ ਦੀ ਪਹਿਲ ਕਦਮੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਿਰਤਕ ਕਿਰਪਾਲ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਦੇ ਨਾਲ ਨਾਲ ਜ਼ਖਮੀ ਹੋਏ ਅਰੁਣ ਸਿੰਘ ਤੇ ਗੋਰਾ ਸਿੰਘ ਦੇ ਪਰਿਵਾਰ ਦੀ ਮਦਦ ਤੇ ਇਲਾਜ ਦਾ ਖਰਚ ਚੁੱਕਣ ਦਾ ਫੈਸਲਾ ਕੀਤਾ ਹੈ। ਬਾਵਾ ਗੁਰਿੰਦਰ ਸਿੰਘ ਨੇ ਕਿਹਾ ਕਿ ਦੁਨੀਆ ਭਰ ਵਿਚ ਕਿਸੇ ਵੀ ਸਿੱਖ ਨੂੰ ਕੰਡਾ ਵੀ ਚੁਬਦਾ ਹੈ ਤਾਂ ਉਸ ਦਾ ਦਰਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਹਿਸੂਸ ਹੁੰਦਾ ਹੈ। ਬਾਵਾ ਗੁਰਿੰਦਰ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਆਗੂਆਂ ਨਾਲ ਜਲਦ ਹੀ ਮੁੱਖ ਮੰਤਰੀ ਸ੍ਰੀ ਏਕ ਨਾਥ ਸ਼ਿੰਦੇ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਥੇ ਵਸਦੇ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ। ਮਹਾਰਾਸ਼ਟਰ ਵਿਚ ਵਸਦੇ ਸਿੱਖ ਇਥੋਂ ਦੀ ਆਰਥਿਕਤਾ ਲਈ ਰੀਡ ਦੀ ਹੱਡੀ ਹਨ। ਅਸੀਂ ਮੁੱਖ ਮੰਤਰੀ ਨੂੰ ਅਪੀਲ ਕਰਾਂਗੇ ਕਿ ਸਿੱਖ ਭਾਈਚਾਰੇ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

 

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ