ਪੰਜਾਬ

ਪੰਜਾਬ ਯੂਨੀਵਰਸਿਟੀ ਉਤੇ ਪੰਜਾਬ ਦੇ ਹੱਕ ਨੂੰ ਲੈ ਕੇ ਮੁੱਖ ਮੰਤਰੀ ਨੇ ਡਟ ਕੇ ਆਪਣਾ ਪੱਖ ਰੱਖਿਆ

ਕੌਮੀ ਮਾਰਗ ਬਿਊਰੋ | June 01, 2023 07:11 PM


ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅੱਜ ਇੱਥੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਰਿਕਾਰਡ ’ਤੇ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ। ਯੂਨੀਵਰਸਿਟੀ ਦਾ ਇਤਿਹਾਸ, ਵਿਧਾਨ, ਖਾਸਾ, ਸਮਾਜਿਕ-ਸੱਭਿਆਚਾਰ ਤੇ ਇਤਿਹਾਸਕ ਜੜ੍ਹਾਂ ਦੇ ਨਾਲ-ਨਾਲ ਅਧਿਆਪਕ ਤੇ ਵਿਦਿਆਰਥੀ ਵੀ ਮੁੱਢਲੇ ਤੌਰ ਉਤੇ ਪੰਜਾਬ ਸੂਬੇ ਨਾਲ ਸਬੰਧਤ ਹੋਣ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਚੇਤੇ ਕਰਵਾਉਂਦਿਆਂ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

 

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ