ਪੰਜਾਬ

ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

ਕੌਮੀ ਮਾਰਗ ਬਿਊਰੋ | June 01, 2023 07:11 PM

ਚੰਡੀਗੜ੍ਹ-ਸ. ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਨਵੀਂ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਅਤੇ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਨਵ ਨਿਯੁਕਤ ਕੈਬਨਿਟ ਮੰਤਰੀ ਨੇ ਕਿਹਾ, ‘‘ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਅਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਂਗਾ।‘‘ ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕ ਹਾਂ ਅਤੇ ਆਮ ਲੋਕਾਂ ਦੀਆਂ ਮੁਸਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੇ ਸੂਬੇ ਨੂੰ ‘ਰੰਗਲਾ ਪੰਜਾਬ‘ ਬਣਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਦ੍ਰਿੜਤਾ ਨਾਲ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮੁੱਖ ਮੰਤਰੀ ਯਕੀਨਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲੈ ਆਉਣਗੇ।

ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਸ. ਬਲਕਾਰ ਸਿੰਘ ਦੀ ਮਿਹਨਤ, ਕੁਸ਼ਲਤਾ ਅਤੇ ਦੂਰਅੰਦੇਸ ਸੋਚ ਨਾਲ ਪੰਜਾਬ ਸੂਬੇ ਅਤੇ ਪੰਜਾਬੀਆਂ ਦਾ ਵਿਕਾਸ ਹੋਵੇਗਾ।

ਇਸ ਮੌਕੇ ਨਵ ਨਿਯੁਕਤ ਮੰਤਰੀ ਦੇ ਪਰਿਵਾਰਕ ਮੈਂਬਰ, ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Have something to say? Post your comment

 

ਪੰਜਾਬ

ਡਾਕਟਰ ਸੁਰਿੰਦਰ ਕੌਰ ਵੱਲੋਂ ਲਿਖੀ ਖੋਜ ਭਰਪੂਰ ਕਿਤਾਬ ਜੱਸਾ ਸਿੰਘ ਰਾਮਗੜੀਆ ਰਿਲੀਜ

ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਨੇ ਕੀਤਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸਨਮਾਨਿਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਪੰਜਾਬ ਪੁਲਿਸ ਵੱਲੋਂ 72 ਦਿਨਾਂ 'ਚ 10,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼- ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ

ਫਤਹਿ ਮਾਰਚ ਵਿੱਚ ਬਾਬਾ ਬਲਬੀਰ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਆਯੋਜਨ

ਪੰਜਾਬ ਸਰਕਾਰ ਵੱਲੋਂ ਔਰਤਾਂ ਵਿਰੁੱਧ ਹਿੰਸਾਂ ਖ਼ਿਲਾਫ਼ ਜੰਗ ਜਾਰੀ, ਹਰ ਜ਼ਿਲ੍ਹੇ 'ਚ ਸਖੀ ਵਨ ਸਟਾਪ ਐਮਰਜੈਂਸੀ ਸੇਵਾਵਾਂ ਉਪਲਬੱਧ

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ