ਪੰਜਾਬ

ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

ਕੌਮੀ ਮਾਰਗ ਬਿਊਰੋ | June 01, 2023 07:11 PM

ਚੰਡੀਗੜ੍ਹ-ਸ. ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਨਵੀਂ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਅਤੇ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਨਵ ਨਿਯੁਕਤ ਕੈਬਨਿਟ ਮੰਤਰੀ ਨੇ ਕਿਹਾ, ‘‘ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਅਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਂਗਾ।‘‘ ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕ ਹਾਂ ਅਤੇ ਆਮ ਲੋਕਾਂ ਦੀਆਂ ਮੁਸਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੇ ਸੂਬੇ ਨੂੰ ‘ਰੰਗਲਾ ਪੰਜਾਬ‘ ਬਣਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਦ੍ਰਿੜਤਾ ਨਾਲ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮੁੱਖ ਮੰਤਰੀ ਯਕੀਨਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲੈ ਆਉਣਗੇ।

ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਸ. ਬਲਕਾਰ ਸਿੰਘ ਦੀ ਮਿਹਨਤ, ਕੁਸ਼ਲਤਾ ਅਤੇ ਦੂਰਅੰਦੇਸ ਸੋਚ ਨਾਲ ਪੰਜਾਬ ਸੂਬੇ ਅਤੇ ਪੰਜਾਬੀਆਂ ਦਾ ਵਿਕਾਸ ਹੋਵੇਗਾ।

ਇਸ ਮੌਕੇ ਨਵ ਨਿਯੁਕਤ ਮੰਤਰੀ ਦੇ ਪਰਿਵਾਰਕ ਮੈਂਬਰ, ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ