ਪੰਜਾਬ

ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡਾਂ ਅਤੇ ਸਰਕਾਰੀ ਸਕੂਲਾਂ ’ਚ ਲਗਾਏ ਜਾ ਰਹੇ ਹਨ ਜਾਗਰੂਕਤਾ ਕੈਂਪ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | June 01, 2023 06:44 PM

ਮਾਨਸਾ-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸਰਦੂਲਗੜ੍ਹ ਦੇ ਅਧਿਕਾਰੀਆਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਵਿਕਾਸ ਅਫਸਰ, ਸਰਦੂਲਗੜ੍ਹ ਸ੍ਰੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਜੂਨ ਤੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਹਿਰਾਂ ਅਨੁਸਾਰ ਸਿੱਧੀ ਬਿਜਾਈ ਨਾਲ ਵੀ ਪਨੀਰੀ ਰਾਹੀਂ ਲਾਏ ਜਾਂਦੇ ਝੋਨੇ ਜਿਨਾਂ ਹੀ ਝਾੜ ਲਿਆ ਜਾ ਸਕਦਾ ਹੈ। ਧਰਤੀ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਕਾਰਨ ਅਤੇ ਮਜਦੂਰਾਂ ਦੀ ਘਾਟ ਕਾਰਨ ਕਿਸਾਨਾਂ ਵੱਲੋਂ ਇਸ ਵਿਧੀ ਨੂੰ ਅਪਨਾਉਣ ਦੀ ਆਸ ਬੱਝਣ ਲੱਗੀ ਹੈ।
ਸ੍ਰੀ ਗੁਰਿੰਦਰਜੀਤ ਸਿੰਘ ਨੇ ਕਿਸਾਨ ਸਿਲਖਾਈ ਕੈਂਪ ਅਤੇ ਨੁੱਕੜ੍ਹ ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਦਾ ਸਮਾਂ ਵੀ ਬਚਦਾ ਹੈ ਅਤੇ ਪਾਣੀ ਦੀ ਬੱਚਤ ਵੀ ਹੁੰਦੀ ਹੈ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਟਰੈਕਟਰ ਨਾਲ ਡਰਿੱਲ ਕਰਕੇ ਬੀਜ ਨੂੰ ਦੋ-ਤਿੰਨ ਸੈਂਟੀਮੀਟਰ ਡੂੰਘਾਈ ਤੱਕ ਬੀਜਿਆ ਜਾਵੇ ਅਤੇ ਬਿਜਾਈ ਲਈ 8 ਤੋਂ 10 ਕਿਲੋਗ੍ਰਾਮ ਬੀਜ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਨਦੀਨਾਂ ਦੀ ਰੋਕਥਾਮ ਲਈ ਦੋ ਦਿਨਾਂ ਦੇ ਅੰਦਰ-ਅੰਦਰ ਸਟੌਪ 30 ਈ.ਸੀ. (ਪੈਂਡੀਮੈਥਾਲਿਨ) ਦਾ ਇੱਕ ਲਿਟਰ ਪ੍ਰਤੀ ਏਕੜ ਅਤੇ ਬਿਜਾਈ ਤੋਂ ਤੀਹ ਦਿਨਾਂ ਦੇ ਬਾਅਦ ਛਿੜਕਾਅ ਕੀਤਾ ਜਾ ਸਕਦਾ ਹੈ।

 

Have something to say? Post your comment

 

ਪੰਜਾਬ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ

ਚੀਫ ਖ਼ਾਲਸਾ ਦੀਵਾਨ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਏਗਾ

ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਭਾਜਪਾ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ -ਆਪ ਆਗੂ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ 'ਆਪ' ਨੂੰ ਮਿਲੀ ਮਜ਼ਬੂਤੀ

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਆਪ ਨੇ ਉਨ੍ਹਾਂ ਨੂੰ ਗੱਦਾਰ ਕਰਾਰ ਦਿੱਤਾ

ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ-ਸੁਖਬੀਰ ਸਿੰਘ ਬਾਦਲ

ਬਾਬਾ ਬਲਬੀਰ ਸਿੰਘ ਵੱਲੋਂ ਹੋਲੇ ਮਹੱਲੇ ਤੇ ਪੁੱਜਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ

ਹੋਲੇ ਮਹੱਲੇ ਤੋਂ ਬਾਅਦ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਬੁੱਢਾ ਦਲ ਦੇ ਹੈਡ ਕੁਆਰਟਰ ਵਿਖੇ ਸ਼ੁਰੂ

ਬੇਅੰਤ ਸਿੰਘ ਦਾ ਪੋਤਾ ਕਾਂਗਰਸ ਸਾਂਸਦ ਮੈਂਬਰ ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ