ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਰਵਾਈ ਗਈ ਵਿਦਾਇਗੀ ਪਾਰਟੀ

ਕੌਮੀ ਮਾਰਗ ਬਿਊਰੋ | June 01, 2023 07:16 PM


ਅੰਮ੍ਰਿਤਸਰ-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਸ: ਨਾਨਕ ਸਿੰਘ ਦੇ ਸਹਿਯੋਗ ਨਾਲ ਬੀ. ਸੀ. ਏ. 6ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੇ ਸ਼ੁਰੂ ’ਚ ਵੱਖ-ਵੱਖ ਵਿਦਿਆਰਥਣਾਂ ਵੱਲੋਂ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੀਆਂ ਵੱਖ-ਵੱਖ ਹਾਸੇ ਨਾਲ ਭਰਪੂਰ ਖੇਡਾਂ ਕਰਵਾਈਆਂ ਗਈਆਂ।

ਉਕਤ ਵਿਦਿਆਰਥਣਾਂ ਨੇ ਕਾਲਜ ਪ੍ਰਿੰ: ਸ: ਨਾਨਕ ਸਿੰਘ, ਸਮੂੰਹ ਸਟਾਫ਼ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਵਿਦਾਇਗੀ ’ਤੇ ਸ਼ਾਨਦਾਰ ਸਮਾਗਮ ਕਰਵਾਇਆ। ਸਾਰੀਆਂ ਵਿਦਿਆਰਥਣਾਂ ਵੱਲੋਂ ਕਾਲਜ ਦੀਆਂ ਕਦਰਾਂ-ਕੀਮਤਾਂ ਤੇ ਮਿਲੇ ਪਿਆਰ ਨੂੰ ਬਰਕਰਾਰ ਰੱਖਦੇ ਹੋਏ ਭਵਿੱਖ ’ਚ ਸਖ਼ਤ ਮਿਹਨਤ ਕਰਨ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਪ੍ਰਿੰ: ਸ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਸੰਸਥਾਵਾਂ ਦਾ ਧੁਰਾ ਹੁੰਦੇ ਹਨ ਤੇ ਸੰਸਥਾਵਾਂ ਉਨ੍ਹਾਂ ਦੇ ਕਿਰਦਾਰ ਬਣਾਉਣ ’ਚ ਮਹੱਤਵਪੂਰਣ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਲੀਕੇ ਅਤੇ ਸੰਜਮ ਵਾਲੀ ਜ਼ਿੰਦਗੀ ਜਿਉਣ ਦੀ ਸਲਾਹ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ’ਚ ਅਗਲੇ ਪੜਾਅ ਲਈ ਸਟੱਡੀ ਸਬੰਧੀ ਸਹੀ ਚੋਣ ਕਰਨ ਬਾਰੇ ਵੀ ਮਾਰਗਦਰਸ਼ਕ ਕੀਤਾ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ